ਪਟਿਆਲਾ : ਥਾਣਾ ਸਿਵਲ ਲਾਈਨ ਦੀ ਪੁਲਿਸ (The police of Thana Civil Line) ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 12.4 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਨੰਦਿਤਾ ਪੁੱਤਰੀ ਸੁਰਿੰਦਰ ਵਾਸੀ ਪਿੰਡ ਊਧਨਵਾਲ (ਨਵਾਂਸ਼ਹਿਰ) ਨੇ ਸ਼ਿਕਾਇਤ ਦਰਜ ਕਰਵਾਈ ਸੀ।

ਉਸ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਸੀ ਕਿ ਮਨਪ੍ਰੀਤ ਸਿੰਘ ਪੁੱਤਰ ਭਰਪੁਰ ਸਿੰਘ ਵਾਸੀ ਪਟਿਆਲਾ ਨੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦਿੱਤਾ। ਇਸ ਦੌਰਾਨ ਉਸ ਨੇ 12 ਲੱਖ 40 ਹਜ਼ਾਰ ਰੁਪਏ ਲੈ ਲਏ ਪਰ ਬਾਅਦ ਵਿੱਚ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਪੁਲਿਸ ਨੇ ਜਾਂਚ ਤੋਂ ਬਾਅਦ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply