ਚੰਡੀਗੜ੍ਹ: ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ (The Assembly Elections) ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ, ਜਿਸ ਤੋਂ ਬਾਅਦ ਹਰਿਆਣਾ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਸ ਕਾਰਨ ਵਿਨੇਸ਼ ਫੋਗਾਟ (Vinesh Phogat) ਨੂੰ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਹੁਣ ਠੱਪ ਹੋ ਗਈਆਂ ਹਨ।

ਤੁਹਾਨੂੰ ਦੱਸ ਦੇਈਏ ਕਿ ਵਿਨੇਸ਼ ਫੋਗਾਟ ਨੂੰ ਪੈਰਿਸ ਓਲੰਪਿਕ ‘ਚ ਅਯੋਗ ਕਰਾਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਵਿਨੇਸ਼ ਫੋਗਾਟ ਮੈਡਲ ਲਈ ਲੜ ਰਹੇ ਹਨ। ਇਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਿਨੇਸ਼ ਨੂੰ 4 ਕਰੋੜ ਰੁਪਏ ਅਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਸੀ। ਪਰ ਚੋਣ ਜ਼ਾਬਤਾ ਲਾਗੂ ਹੋਣ ਨਾਲ ਅਜਿਹਾ ਨਹੀਂ ਹੋਵੇਗਾ।

ਦਰਅਸਲ, ਸੀ.ਐਮ ਸੈਣੀ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਸੀ ਕਿ ਹਰਿਆਣਾ ਦੀ ਬਹਾਦਰ ਬੇਟੀ ਨੇ ਬਿਹਤਰ ਪ੍ਰਦਰਸ਼ਨ ਕੀਤਾ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਓਲੰਪਿਕ ਦੇ ਫਾਈਨਲ ‘ਚ ਐਂਟਰੀ ਕੀਤੀ ਹੈ। ਸੀ.ਐਮ ਸੈਣੀ ਨੇ ਇਹ ਵੀ ਕਿਹਾ ਸੀ ਕਿ ਭਾਵੇਂ ਉਹ ਓਲੰਪਿਕ ਦਾ ਫਾਈਨਲ ਨਹੀਂ ਖੇਡ ਸਕੇ ਪਰ ਉਹ ਸਾਡੇ ਲਈ ਹਮੇਸ਼ਾ ਚੈਂਪੀਅਨ ਰਹਿਣਗੇ , ਜਿਸ ਲਈ ਹਰਿਆਣਾ ਸਰਕਾਰ ਨੇ ਵਿਨੇਸ਼ ਫੋਗਾਟ ਨੂੰ ਤਮਗਾ ਜੇਤੂ ਵਜੋਂ ਸਨਮਾਨਿਤ ਕਰਨ ਦਾ ਫ਼ੈਸਲਾ ਕੀਤਾ ਹੈ।

ਇਸ ਤੋਂ ਇਲਾਵਾ ਸੀ.ਐਮ ਸੈਣੀ ਨੇ ਕਿਹਾ ਸੀ ਕਿ ਜਿਸ ਤਰ੍ਹਾਂ ਓਲੰਪਿਕ ਚਾਂਦੀ ਦਾ ਤਗਮਾ ਜੇਤੂ ਨੂੰ ਸਨਮਾਨ, ਇਨਾਮ ਅਤੇ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ, ਉਸੇ ਤਰ੍ਹਾਂ ਵਿਨੇਸ਼ ਫੋਗਾਟ ਨੂੰ ਵੀ ਦਿੱਤੀਆਂ ਜਾਣਗੀਆਂ। ਸੀ.ਐਮ ਸੈਣੀ ਨੇ ਕਿਹਾ ਸੀ ਕਿ ਵਿਨੇਸ਼ ਨੂੰ 4 ਕਰੋੜ ਰੁਪਏ ਅਤੇ ਇੱਕ ਸਰਕਾਰੀ ਨੌਕਰੀ ਦਿੱਤੀ ਜਾਵੇਗੀ।

Leave a Reply