ਨਵੀਂ ਦਿੱਲੀ: ਪੂਰੀ ਦੁਨੀਆ ਕ੍ਰਿਕਟ ਵਿਸ਼ਵ ਕੱਪ 2023 ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੀ ਹੈ। ਇਸ ਦੌਰਾਨ BCCI ਨੇ ਵਿਸ਼ਵ ਕੱਪ ਲਈ ਟੀਮ ਇੰਡੀਆ ਦਾ ਐਲਾਨ ਕਰਨ ਦਾ ਐਲਾਨ ਕੀਤਾ ਹੈ। ਟੀਮ ਦਾ ਐਲਾਨ ਅੱਜ ਦੁਪਹਿਰ 1.30 ਵਜੇ ਸ੍ਰੀਲੰਕਾ ਦੇ ਕੈਂਡੀ ਵਿੱਚ ਕੀਤਾ ਜਾਵੇਗਾ। ਕ੍ਰਿਕਟ ਵਿਸ਼ਵ ਕੱਪ ਦਾ ਪਹਿਲਾ ਮੈਚ 5 ਅਕਤੂਬਰ ਤੋਂ ਖੇਡਿਆ ਜਾ ਰਿਹਾ ਹੈ। ਇਸ ਟੂਰਨਾਮੈਂਟ ਦਾ ਫਾਈਨਲ ਮੈਚ 19 ਨਵੰਬਰ ਨੂੰ ਖੇਡਿਆ ਜਾਵੇਗਾ। ਭਾਰਤੀ ਟੀਮ ਆਪਣਾ ਪਹਿਲਾ ਮੈਚ ਆਸਟ੍ਰੇਲੀਆ ਖ਼ਿਲਾਫ਼ ਖੇਡੇਗੀ।
ਇਹ ਮੈਚ 8 ਅਕਤੂਬਰ ਨੂੰ ਚੇਨਈ ‘ਚ ਖੇਡਿਆ ਜਾਵੇਗਾ। ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਭਾਰਤੀ ਟੀਮ ਵਿੱਚ ਕਿਹੜੇ ਖਿਡਾਰੀਆਂ ਨੂੰ ਥਾਂ ਮਿਲੇਗੀ, ਇਸ ਬਾਰੇ ਫੈਸਲਾ ਭਲਕੇ ਲਿਆ ਜਾਵੇਗਾ। ਟੀਮ ਇੰਡੀਆ ਦੇ ਕਰੀਬ 15 ਖਿਡਾਰੀਆਂ ਦੇ ਨਾਂ ਤੈਅ ਹੋ ਚੁੱਕੇ ਹਨ ਪਰ 2 ਨਾਵਾਂ ‘ਤੇ ਅੰਤਿਮ ਫ਼ੈਸਲਾ ਹੋਣਾ ਹੈ। ਇਸ ਤੋਂ ਇਲਾਵਾ ਏਸ਼ੀਆ ਕੱਪ ‘ਚ ਖੇਡਣ ਵਾਲੀ ਟੀਮ ਇੰਡੀਆ ਦੇ ਜ਼ਿਆਦਾਤਰ ਖਿਡਾਰੀ ਵਿਸ਼ਵ ਕੱਪ ‘ਚ ਨਜ਼ਰ ਆਉਣਗੇ। ਰੋਹਿਤ ਸ਼ਰਮਾ ਤੋਂ ਇਲਾਵਾ ਵਿਰਾਟ ਕੋਹਲੀ, ਜਸਪ੍ਰੀਤ ਬੁਮਰਾਹ, ਸ਼੍ਰੇਅਸ ਅਈਅਰ, ਈਸ਼ਾਨ ਕਿਸ਼ਨ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ, ਹਾਰਦਿਕ ਪੰਡਯਾ, ਰਵਿੰਦਰ ਜਡੇਜਾ ਅਤੇ ਕੁਲਦੀਪ ਯਾਦਵ ਵਰਗੇ ਖਿਡਾਰੀਆਂ ਦੇ ਨਾਂ ਲਗਭਗ ਤੈਅ ਹਨ।
ਵਿਸ਼ਵ ਕੱਪ ਲਈ ਭਾਰਤ ਦੀ ਸੰਭਾਵਿਤ 15 ਮੈਂਬਰੀ ਟੀਮ
ਇਸ ਵਿਸ਼ਵ ਕੱਪ ਲਈ ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਸੂਰਿਆਕੁਮਾਰ ਯਾਦਵ, ਕੇਐਲ ਰਾਹੁਲ (ਵਿਕਟਕੀਪਰ), ਈਸ਼ਾਨ ਕਿਸ਼ਨ (ਰਿਜ਼ਰਵ ਵਿਕਟਕੀਪਰ), ਹਾਰਦਿਕ ਪੰਡਯਾ (ਉਪ ਕਪਤਾਨ), ਰਵਿੰਦਰ ਜੇਡੇਜਾ, ਅਕਸ਼ਰ ਪਟੇਲ, ਕੁਲਦੀਪ ਯਾਦਵ, ਮੁਹੰਮਦ ਸਿਰਾਜ, ਸ਼ਾਰਦੁਲ ਠਾਕੁਰ, ਮੁਹੰਮਦ ਸ਼ਮੀ ਅਤੇ ਜਸਪ੍ਰੀਤ ਬੁਮਰਾਹ।
The post ਵਿਸ਼ਵ ਕੱਪ ਲਈ ਅੱਜ ਟੀਮ ਇੰਡੀਆ ਦਾ ਕੀਤਾ ਜਾਵੇਗਾ ਐਲਾਨ appeared first on Time Tv.