ਵਿਸ਼ੇਸ਼ ਅਦਾਲਤ ਤੋਂ ਸਵਾਮੀ ਪ੍ਰਸਾਦ ਮੌਰਿਆ ਨੂੰ ਲੱਗਾ ਵੱਡਾ ਝਟਕਾ
By admin / March 17, 2024 / No Comments / Punjabi News
ਲਖਨਊ: ਸਾਬਕਾ ਮੰਤਰੀ ਸਵਾਮੀ ਪ੍ਰਸਾਦ ਮੌਰਿਆ (Former Minister Swami Prasad Maurya) ਨੂੰ ਉੱਤਰ ਪ੍ਰਦੇਸ਼ ਦੇ ਲਖਨਊ ਦੀ ਵਿਸ਼ੇਸ਼ ਅਦਾਲਤ (Special Court) ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਦੇਵੀ ਲਕਸ਼ਮੀ ਅਤੇ ਹੋਰ ਹਿੰਦੂ ਦੇਵਤਿਆਂ ‘ਤੇ ਕਥਿਤ ਤੌਰ ‘ਤੇ ਅਸ਼ਲੀਲ ਟਿੱਪਣੀ ਕਰਨ ਦੇ ਦੋਸ਼ ‘ਚ ਬੀਤੇ ਦਿਨ ਮੌਰੀਆ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਅਤੇ ਜਾਂਚ ਦੇ ਹੁਕਮ ਦਿੱਤੇ।
ਐਮਪੀ ਐਮਐਲਏ ਕੋਰਟ ਦੇ ਸਪੈਸ਼ਲ ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅੰਬਰੀਸ਼ ਕੁਮਾਰ ਸ੍ਰੀਵਾਸਤਵ ਨੇ ਵਜ਼ੀਰਗੰਜ ਪੁਲਿਸ ਸਟੇਸ਼ਨ ਨੂੰ ਸਵਾਮੀ ਪ੍ਰਸਾਦ ਮੌਰਿਆ ਦੇ ਖ਼ਿਲਾਫ਼ ਮਾਮਲਾ ਦਰਜ ਕਰਨ ਅਤੇ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।
ਪਟੀਸ਼ਨਕਰਤਾ ਨੇ ਲਾਇਆ ਹੈ ਇਹ ਦੋਸ਼
ਪਟੀਸ਼ਨਕਰਤਾ ਰਾਗਿਨੀ ਰਸਤੋਗੀ ਨੇ ਅਦਾਲਤ ਨੂੰ ਸਵਾਮੀ ਪ੍ਰਸਾਦ ਮੌਰਿਆ ਦੇ ਖ਼ਿਲਾਫ਼ ਐਫਆਈਆਰ ਦਰਜ ਕਰਨ ਲਈ ਨਿਰਦੇਸ਼ ਦੇਣ ਲਈ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨਕਰਤਾ ਦੇ ਅਨੁਸਾਰ, 15 ਨਵੰਬਰ 2023 ਨੂੰ ਅਖਬਾਰ ਵਿੱਚ ਸਵਾਮੀ ਪ੍ਰਸਾਦ ਮੌਰਿਆ ਦਾ ਬਿਆਨ ਪ੍ਰਕਾਸ਼ਿਤ ਹੋਇਆ ਸੀ, ਜਿਸਦਾ ਸਿਰਲੇਖ ਸੀ, ‘ਚਾਰ ਹੱਥਾਂ ਨਾਲ ਲਕਸ਼ਮੀ ਕਿਵੇਂ ਪੈਦਾ ਹੋ ਸਕਦੀ ਹੈ’।
ਪਟੀਸ਼ਨਕਰਤਾ ਨੇ ਦੋਸ਼ ਲਾਇਆ ਕਿ ਸਵਾਮੀ ਪ੍ਰਸਾਦ ਮੌਰਿਆ ਦੇ ਇਸ ਬਿਆਨ ਨਾਲ ਭਾਰਤ ਵਿੱਚ ਹਿੰਦੂ ਧਰਮ ਦਾ ਪਾਲਣ ਕਰਨ ਵਾਲੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਸਵਾਮੀ ਪ੍ਰਸਾਦ ਮੌਰੀਆ ਪਹਿਲਾਂ ਵੀ ਕਈ ਵਾਰ ਹਿੰਦੂ ਧਰਮ ਦਾ ਅਪਮਾਨ ਕਰਨ ਵਾਲੇ ਬਿਆਨ ਦੇ ਕੇ ਹਿੰਦੂ ਧਰਮ ਨੂੰ ਮੰਨਣ ਵਾਲੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੇ ਆ ਰਹੇ ਹਨ।