ਅੰਬਾਲਾ: ਹਰਿਆਣਾ ਦੇ ਅੰਬਾਲਾ ‘ਚ ਸ਼ੁੱਕਰਵਾਰ ਨੂੰ ਯਾਨੀ ਅੱਜ ਵੱਡਾ ਹਾਦਸਾ (A Major Accident) ਵਾਪਰ ਗਿਆ ਹੈ। ਇੱਥੇ ਵੈਸ਼ਨੋ ਦੇਵੀ (Vaishno Devi) ਜਾ ਰਹੇ ਸ਼ਰਧਾਲੂਆਂ ਨਾਲ ਭਰਿਆ ਇੱਕ ਟੈਂਪੂ ਟਰੈਵਲਰ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ। ਇਸ ਹਾਦਸੇ ਵਿੱਚ ਛੇ ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। ਕਰੀਬ 24 ਸ਼ਰਧਾਲੂਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਫਿਲਹਾਲ ਅੰਬਾਲਾ ਪੁਲਿਸ ਹਾਦਸੇ ਦੀ ਜਾਂਚ ਕਰ ਰਹੀ ਹੈ।

ਦਰਸ਼ਨਾਂ ਲਈ ਜਾ ਰਹੇ ਸਨ ਵੈਸ਼ਨੋ ਦੇਵੀ
ਦੱਸ ਦਈਏ ਕਿ ਅੰਬਾਲਾ ਦੇ ਮੋਹੜਾ ਨੇੜੇ ਅੰਮ੍ਰਿਤਸਰ ਦਿੱਲੀ ਨੈਸ਼ਨਲ ਹਾਈਵੇ ‘ਤੇ ਟੈਂਪੂ ਟਰੈਵਲਰ ਕੈਂਟਰ ਵਿੱਚ ਪਿੱਛੇ ਤੋਂ ਟਕਰਾ ਗਈ। ਟੈਂਪੂ ਟਰੈਵਲਰ ਦੀ ਰਫਤਾਰ ਇੰਨੀ ਤੇਜ਼ ਸੀ ਕਿ ਟੈਂਪੂ ਟਰੈਵਲਰ ਦੇ ਪਰਖੱਚੇ ਉੱਡ ਗਏ। ਇਸ ਹਾਦਸੇ ‘ਚ 2 ਦਰਜਨ ਦੇ ਕਰੀਬ ਲੋਕ ਜ਼ਖਮੀ ਹੋ ਗਏ ਅਤੇ 1 ਲੜਕੀ ਸਮੇਤ 6 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਟੈਂਪੂ ਟਰੈਵਲਰ ‘ਚ ਕਰੀਬ 30 ਲੋਕ ਸਵਾਰ ਸਨ ਅਤੇ ਇਹ ਸਾਰੇ ਇਕ ਹੀ ਪਰਿਵਾਰ ਦੇ ਸਨ। ਇਹ ਸਾਰੇ ਬੁਲੰਦਸ਼ਹਿਰ ਤੋਂ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾ ਰਹੇ ਸਨ ਪਰ ਅੰਬਾਲਾ ਨੇੜੇ ਹਾਦਸਾਗ੍ਰਸਤ ਹੋ ਗਏ। ਹਾਦਸੇ ਦੇ ਪਿੱਛੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਕਿ ਹਾਦਸਾ ਕਿਵੇਂ ਵਾਪਰਿਆ ਕਿਉਂਕਿ ਹਾਦਸੇ ਸਮੇਂ ਸਾਰੇ ਲੋਕ ਸੌਂ ਰਹੇ ਸਨ।

6 ਦੀ ਹਾਲਤ ਹੈ ਗੰਭੀਰ 
ਹਾਦਸੇ ਤੋਂ ਬਾਅਦ ਹਾਈਵੇਅ ‘ਤੇ ਹਫੜਾ-ਦਫੜੀ ਮਚ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਟੈਂਪੂ ਟਰੈਵਲਰ ਤਬਾਹ ਹੋ ਗਿਆ। ਟੈਂਪੂ ‘ਚ ਸਵਾਰ 1-2 ਲੋਕਾਂ ਨੂੰ ਛੱਡ ਕੇ ਬਾਕੀ ਸਾਰੇ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ‘ਚ ਲਿਜਾਇਆ ਗਿਆ, ਜਿੱਥੇ ਹੁਣ ਤੱਕ 1 ਲੜਕੀ ਸਮੇਤ 6 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 6 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

Leave a Reply