November 5, 2024

ਸਤਲੁਜ ਦਰਿਆ ਦੇ ਇਲਾਕੇ ‘ਚ ਛਾਪੇਮਾਰੀ ਦੌਰਾਨ ਪੁਲਿਸ ਦੇ ਹੱਥ ਲੱਗੀ ਵੱਡੀ ਸਫ਼ਲਤਾ

ਫ਼ਿਰੋਜ਼ਪੁਰ : ਫ਼ਿਰੋਜ਼ਪੁਰ ਭਾਰਤ-ਪਾਕਿ ਸਰਹੱਦ (India-Pakistan Border) ਨਾਲ ਲੱਗਦੇ ਸਤਲੁਜ ਦਰਿਆ ਦੇ ਇਲਾਕੇ ‘ਚ ਐੱਸ.ਐੱਸ.ਪੀ. ਸੌਮਿਆ ਮਿਸ਼ਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ.ਐਸ.ਪੀ. (ਡੀ) ਬਲਕਾਰ ਸਿੰਘ, ਡੀ.ਐਸ.ਪੀ. ਸਿਟੀ ਸੁਖਵਿੰਦਰ ਸਿੰਘ, ਐਕਸਾਈਜ਼ ਇੰਸਪੈਕਟਰ ਕਰਨਦੀਪ ਸਿੰਘ ਰੋਮਾਣਾ ਅਤੇ ਜਸਵੰਤ ਸਿੰਘ ਐਸ.ਐਚ.ਓ. ਥਾਣਾ ਸਦਰ ਫ਼ਿਰੋਜ਼ਪੁਰ ਦੀ ਅਗਵਾਈ ਹੇਠ ਗਠਿਤ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ. ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਦੇਖ ਕੇ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਵਿਅਕਤੀ ਉਥੋਂ ਭੱਜ ਗਏ, ਜਦਕਿ ਪੁਲਿਸ ਨੇ ਵੱਡੀ ਪੱਧਰ ‘ਤੇ ਲਾਹਨ, ਨਾਜਾਇਜ਼ ਸ਼ਰਾਬ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਜਦੋਂ ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਦੁਲਚੀਕੇ ਦੇ ਇਲਾਕੇ ‘ਚ ਪਹੁੰਚੀ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਸਤਲੁਜ ਦਰਿਆ ਨੇੜੇ ਪਿੰਡ ਅਲੀਕੇ ਦੇ ਇਲਾਕੇ ‘ਚ ਕੁਝ ਲੋਕ ਨਾਜਾਇਜ਼ ਸ਼ਰਾਬ ਤਿਆਰ ਕਰ ਰਹੇ ਹਨ।

ਇਸ ਗੁਪਤ ਸੂਚਨਾ ਦੇ ਆਧਾਰ ’ਤੇ ਜਦੋਂ ਪੁਲਿਸ ਨੇ ਛਾਪੇਮਾਰੀ ਕੀਤੀ ਤਾਂ ਉਨ੍ਹਾਂ ਕੋਲੋਂ 32 ਹਜ਼ਾਰ 800 ਲੀਟਰ ਸ਼ਰਾਬ, 90 ਬੋਤਲਾਂ ਨਾਜਾਇਜ਼ ਸ਼ਰਾਬ, 14 ਤਰਪਾਲਾਂ ਅਤੇ 4 ਲੋਹੇ ਦੇ ਡਰੰਮ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਥਾਣਾ ਸਦਰ ਫ਼ਿਰੋਜ਼ਪੁਰ ਵਿੱਚ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਫਰਾਰ ਵਿਅਕਤੀਆਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਐਚ.ਸੀ. ਦਿਲਬਾਗ ਸਿੰਘ ਦੀ ਅਗਵਾਈ ‘ਚ ਪਿੰਡ ਖਿਆਲੀ ਦੇ ਇਲਾਕੇ ‘ਚ ਥਾਣਾ ਮੱਖੂ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਛਾਪੇਮਾਰੀ ਕਰ ਕੇ 100 ਲੀਟਰ ਲਾਹਣ ਬਰਾਮਦ ਕੀਤੀ, ਜਦਕਿ ਦੋਸ਼ੀ ਕੁਲਵਿੰਦਰ ਸਿੰਘ ਪੁਲਿਸ ਨੂੰ ਦੇਖ ਕੇ ਫ਼ਰਾਰ ਹੋ ਗਿਆ, ਜਿਸ ਦੇ ਖ਼ਿਲਾਫ਼ ਥਾਣਾ ਮੱਖੂ ਵਿਖੇ ਆਬਕਾਰੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ਐੱਸ.ਪੀ. ਰਣਧੀਰ ਕੁਮਾਰ ਨੇ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ 3311 ਬੋਤਲਾਂ ਵਿਸਕੀ, ਥਾਣਾ ਮੱਖੂ ਦੀ ਪੁਲਿਸ ਨੇ 90 ਲੀਟਰ ਸ਼ਰਾਬ ਅਤੇ ਥਾਣਾ ਸਦਰ ਜੀਰਾ ਦੀ ਪੁਲਿਸ ਨੇ 250 ਲੀਟਰ ਸ਼ਰਾਬ ਬਰਾਮਦ ਕੀਤੀ ਹੈ।

By admin

Related Post

Leave a Reply