ਭਵਾਨੀਗੜ੍ਹ : ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਸਰਤਾਜ ਸਿੰਘ ਚਹਿਲ (Sangrur Sartaj Singh Chahal) ਵੱਲੋਂ ਜ਼ਿਲ੍ਹੇ ‘ਚ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਲਈ ਵਿੱਢੀ ਗਈ ਮੁਹਿੰਮ ਦੇ ਤਹਿਤ ਸਥਾਨਕ ਪੁਲਿਸ ਨੇ ਇਕ ਔਰਤ ਨੂੰ 9 ਗ੍ਰਾਮ ਨਸ਼ੀਲੀ ਹੈਰੋਇਨ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਸਥਾਨਕ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਕੁਲਵਿੰਦਰ ਸਿੰਘ ਆਪਣੀ ਪੁਲਿਸ ਪਾਰਟੀ ਨਾਲ ਗਸ਼ਤ ਦੌਰਾਨ ਦਿਆਲਗੜ੍ਹ ਰੋਡ ਨੇੜੇ ਪਿੰਡ ਬਖੋਪੀਰ ਕੋਲ ਪੁੱਜੇ ਤਾਂ ਪੁਲਿਸ ਪਾਰਟੀ ਨੂੰ ਦੇਖ ਕੇ ਇੱਕ ਔਰਤ ਡਰ ਗਈ ਅਤੇ ਸੜਕ ’ਤੇ ਇੱਕ ਮੋਟਰ ਦੇ ਪਿੱਛੇ ਲੁਕ ਗਈ ਪੁਲਿਸ ਪਾਰਟੀ ‘ਚ ਮੌਜੂਦ ਮਹਿਲਾ ਕਾਂਸਟੇਬਲ ਸੰਦੀਪ ਕੌਰ ਦੀ ਮਦਦ ਨਾਲ ਉਕਤ ਔਰਤ ਨੂੰ ਸ਼ੱਕ ਦੇ ਆਧਾਰ ‘ਤੇ ਕਾਬੂ ਕਰ ਲਿਆ ਅਤੇ ਇਸ ਦੌਰਾਨ ਉਕਤ ਔਰਤ ਵਲੋਂ ਇਕ ਲਿਫਾਫਾ ਜ਼ਮੀਨ ‘ਤੇ ਸੁੱਟ ਦਿੱਤਾ ਗਿਆ। ਇਸ ਦੀ ਤਲਾਸ਼ੀ ਲੈਣ ‘ਤੇ ਪੁਲਿਸ ਨੇ ਇਸ ਲਿਫਾਫੇ ‘ਚੋਂ 9 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਿਸ ਨੇ ਉਕਤ ਔਰਤ ਦੇ ਖ਼ਿਲਾਫ਼ ਐੱਨ.ਡੀ.ਪੀ.ਐੱਸ. ਤਹਿਤ ਨਸ਼ਾ ਵਿਰੋਧੀ ਐਕਟ ਤਹਿਤ ਪਰਚਾ ਦਰਜ ਕਰ ਲਿਆ ਹੈ, ਜਿਸ ਦੀ ਪਛਾਣ ਭੂਰੀ ਕੌਰ ਉਰਫ ਭੂਰੋ ਪਤਨੀ ਸੁਖਵਿੰਦਰ ਸਿੰਘ ਵਾਸੀ ਜੋਲੀਆ ਵਜੋਂ ਹੋਈ ਹੈ। ਐਕਟ ਦੀ ਧਾਰਾ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply