ਮੁੰਬਈ : ਮੁੰਬਈ ਨਾਰਕੋਟਿਕਸ ਕੰਟਰੋਲ ਬਿਊਰੋ (NCB) ਦੇ ਸਾਬਕਾ ਜ਼ੋਨਲ ਡਾਇਰੈਕਟਰ ਸਮੀਰ ਵਾਨਖੇੜੇ (Sameer Wankhede) ਖ਼ਿਲਾਫ਼ ED ਨੇ  PMLA ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਈਡੀ ਨੇ ਇਸ ਮਾਮਲੇ ਵਿਚ ਕੇਸ ਦਰਜ ਕਰਨ ਦੇ ਬਾਅਦ ਕੁਝ ਲੋਕਾਂ ਨੂੰ ਸੰਮਨ ਵੀ ਜਾਰੀ ਕੀਤਾ ਹੈ ਜਿਨ੍ਹਾਂ ਤੋਂ ਜਾਂਚ ਏਜੰਸੀ ਮਨੀ ਲਾਂਡਰਿੰਗ ਮਾਮਲੇ ਵਿਚ ਪੁੱਛਗਿਛ ਕਰਨ ਵਾਲੀ ਹੈ।

ED ਇਸ ਮਾਮਲੇ ਵਿਚ ਕੁਝ ਲੋਕਾਂ ਤੋਂ ਪੁੱਛਗਿਛ ਕਰ ਵੀ ਚੁੱਕਾ ਹੈ। ਅਜੇ ਜਿਹੜੇ ਲੋਕਾਂ ਨੂੰ ਸੰਮਨ ਭੇਜਿਆ ਗਿਆ ਹੈ ਉਨ੍ਹਾਂ ਵਿਚੋਂ ਕੁਝ NCB ਨਾਲ ਜੁੜੇ ਹੋਏ ਲੋਕ ਵੀ ਹਨ।ਇਸ ਤੋਂ ਇਲਾਵਾ ਕੁਝ ਨਿੱਜੀ ਲੋਕ ਵੀ ਸ਼ਾਮਲ ਹਨ ਜਿਨ੍ਹਾਂ ਤੋਂ ਪੁੱਛਗਿਛ ਕੀਤੀ ਜਾਵੇਗੀ। ਜਾਂਚ ਏਜੰਸੀ ਨੇ ਇਨ੍ਹਾਂ ਸਾਰੇ ਲੋਕਾਂ ਨੂੰ ਪੁੱਛਗਿਛ ਵਿਚ ਸ਼ਾਮਲ ਹੋਣ ਲਈ ਮੁੰਬਈ ਸਥਿਤ ਈਡੀ ਦਫਤਰ ਬੁਲਾਇਆ ਹੈ। ਸਮੀਰ ਵਾਨਖੇੜੇ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਨੂੰ ਡਰੱਗਸ ਕੇਸ ਵਿਚ ਗ੍ਰਿਫਤਾਰ ਕਰਨ ਦੇ ਬਾਅਦ ਸੁਰਖੀਆਂ ਵਿਚ ਆਏ ਸਨ।

ਦੱਸ ਦੇਈਏ ਕਿ CBIਨੇ ਮਈ 2023 ਵਿਚ ਸਮੀਰ ਵਾਨਖੇੜੇ ਤੇ ਚਾਰ ਹੋਰ ਲੋਕਾਂ ਖ਼ਿਲਾਫ਼ ਡਰੱਗਸ ਮਾਮਲੇ ਵਿਚ ਆਰੀਅਨ ਖਾਨ ਨੂੰ ਫਸਾਉਣ ਬਦਲੇ 25 ਕਰੋੜ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿਚ FIR ਜਰਜ ਕੀਤੀ ਸੀ। ਇਨ੍ਹਾਂ ਸਾਰੇ ਲੋਕਾਂ ‘ਤੇ ਦੋਸ਼ ਸੀ ਕਿ ਇਨ੍ਹਾਂ ਨੇ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 50 ਲੱਖ ਰੁਪਏ ਲਏ ਸਨ। ਐੱਫਆਈਆਰ ਦਰਜ ਕਰਨ ਦੇ ਬਾਅਦ ਸੀਬੀਆਈ ਨੇ 29 ਥਾਵਾਂ ‘ਤੇ ਛਾਪੇਮਾਰੀ ਕੀਤੀ ਸੀ।

ਇਸ ਦੇ ਨਾਲ ਹੀ ਸਮੀਰ ਵਾਨਖੇੜੇ ਨੇ ਵੀ CBI ਵੱਲੋਂ ਦਰਜ FIR ਨੂੰ ਰੱਦ ਕਰਨ ਅਤੇ ਕਿਸੇ ਵੀ ਦੰਡਕਾਰੀ ਕਾਰਵਾਈ ਤੋਂ ਅੰਤਰਿਮ ਸੁਰੱਖਿਆ ਦੀ ਮੰਗ ਕਰਦੇ ਹੋਏ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਇਸ ਦੇ ਨਾਲ ਹੀ ਇਸ ਐਫਆਈਆਰ ਦੇ ਆਧਾਰ ‘ਤੇ ED ਨੇ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ ਹੈ।

Leave a Reply