ਪੰਜਾਬ : ਪੰਜਾਬ ਦੇ ਖੰਨਾ ਦੇ ਦੋਰਾਹਾ ‘ਚ ਬੀਤੀ ਰਾਤ ਉਸ ਸਮੇਂ ਵੱਡਾ ਹਾਦਸਾ (A Major Accident) ਵਾਪਰ ਗਿਆ ਜਦੋਂ ਇਕ ਕਾਰ ਨਹਿਰ ‘ਚ ਡਿੱਗ ਗਈ। ਦੱਸਿਆ ਜਾ ਰਿਹਾ ਹੈ ਕਿ ਉਕਤ ਕਾਰ ‘ਚ ਪੂਰਾ ਪਰਿਵਾਰ ਸਵਾਰ ਸੀ। ਫਿਲਹਾਲ ਰਾਤ ਅਤੇ ਪਾਣੀ ਦੇ ਤੇਜ਼ ਵਹਾਅ ਕਾਰਨ ਕਾਰ ਦਾ ਪਤਾ ਨਹੀਂ ਲੱਗ ਸਕਿਆ ਸੀ ਪਰ ਅੱਜ ਤੜਕੇ ਕਰੇਨ ਦੀ ਮਦਦ ਨਾਲ ਕਾਰ ਨੂੰ ਨਹਿਰ ‘ਚੋਂ ਬਾਹਰ ਕੱਢ ਲਿਆ ਗਿਆ। ਮੌਕੇ ‘ਤੇ ਪੁਲਿਸ ਪ੍ਰਸ਼ਾਸਨ ਸਮੇਤ ਵੱਡੀ ਗਿਣਤੀ ‘ਚ ਲੋਕ ਮੌਜੂਦ ਹਨ।

ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਦੇ ਇੱਕ ਮੈਂਬਰ ਦੀ ਮੌਤ ਹੋ ਗਈ ਹੈ। ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕਾਰ ‘ਚ ਕਿੰਨੇ ਲੋਕ ਸਵਾਰ ਸਨ। ਗੋਤਾਖੋਰਾਂ ਨੂੰ ਵੀ ਬੁਲਾਇਆ ਗਿਆ ਹੈ ਕਿਉਂਕਿ ਹੋ ਸਕਦਾ ਹੈ ਕਿ ਪਰਿਵਾਰ ਦਾ ਕੋਈ ਮੈਂਬਰ ਨਹਿਰ ਵਿੱਚ ਵਹਿ ਗਿਆ ਹੋਵੇ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਨਹਿਰ ਦੇ ਪੁਲ ‘ਤੇ ਕੰਮ ਚੱਲ ਰਿਹਾ ਸੀ, ਜਿਸ ‘ਤੇ ਕੋਈ ਬੋਰਡ ਨਹੀਂ ਸੀ ਅਤੇ ਸੜਕ ਬੰਦ ਸੀ, ਜਿਸ ਕਾਰਨ ਕਾਰ ਬੇਕਾਬੂ ਹੋ ਕੇ ਨਹਿਰ ‘ਚ ਜਾ ਡਿੱਗੀ ਅਤੇ ਇਹ ਵੱਡਾ ਹਾਦਸਾ ਹੋ ਗਿਆ ।

ਪੁਲਿਸ ਅਧਿਕਾਰੀ ਰੋਹਿਤ ਸ਼ਰਮਾ ਦਾ ਕਹਿਣਾ ਹੈ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਦੇਰ ਰਾਤ ਲੁਧਿਆਣਾ-ਚੰਡੀਗੜ੍ਹ ਦੱਖਣੀ ਬਾਈਪਾਸ ਤੋਂ ਇਕ ਬੇਕਾਬੂ ਕਾਰ ਸਰਹਿੰਦ ਨਹਿਰ ‘ਚ ਡਿੱਗ ਗਈ, ਜਿਸ ਤੋਂ ਤੁਰੰਤ ਬਾਅਦ ਉਨ੍ਹਾਂ ਨੇ ਮੌਕੇ ‘ਤੇ ਪਹੁੰਚ ਕੇ ਪੁਲਿਸ ਦੀ ਟੀਮ ਦੀ ਮਦਦ ਨਾਲ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਗੋਤਾਖੋਰ ਗਏ, ਪਰ ਹਨੇਰੇ ਅਤੇ ਤੇਜ਼ ਪਾਣੀ ਦੇ ਵਹਾਅ ਕਾਰਨ ਗੋਤਾਖੋਰਾਂ ਦੀ ਟੀਮ ਨੂੰ ਕੋਈ ਸਫਲਤਾ ਨਹੀਂ ਮਿਲ ਸਕੀ।

Leave a Reply