ਸਰਹੱਦ ‘ਤੇ ਡਟੇ ਕਿਸਾਨਾਂ ਲਈ ਨਵੀਂ ਪਹਿਲ
By admin / March 12, 2024 / No Comments / Punjabi News
ਪਟਿਆਲਾ: ਐਮਐਸਪੀ ਅਤੇ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਖਨੌਰੀ ਸਰਹੱਦ ’ਤੇ ਖੜ੍ਹੇ ਹਨ। ਕਿਸਾਨਾਂ ਦੀਆਂ ਇਸ ਕਿਸਾਨ ਅੰਦੋਲਨ ਦੌਰਾਨ ਜਾਨਾਂ ਗਈਆਂ ਹਨ।ਕਿਸਾਨਾਂ ਦੁਆਰਾ ਦਿੱਲੀ ਕੂਚ ਦੌਰਾਨ ਖਨੌਰੀ ਸਰਹੱਦ ‘ਤੇ ਹਰਿਆਣਾ ਪੁਲਿਸ ਲਗਾਤਾਰ ਅੱਥਰੂ ਗੈਸ ਦੇ ਗੋਲੇ ਅਤੇ ਪਲਾਸਟਿਕ ਦੀਆਂ ਗੋਲੀਆਂ ਦਾਗ ਰਹੀ ਸੀ। ਇਸ ਦੌਰਾਨ ਕਿਸਾਨ ਸਾਹ ਦੀ ਤਕਲੀਫ਼ ਅਤੇ ਦਿਲ ਦੇ ਦੌਰੇ ਕਾਰਨ ਆਪਣੀ ਜਾਨ ਗੁਆ ਬੈਠੇ।
ਇਸ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਖਨੌਰੀ ਬਾਰਡਰ ‘ਤੇ ਖੜ੍ਹੇ ਕਿਸਾਨਾਂ ਨੂੰ ਦੱਸਿਆ ਗਿਆ ਕਿ ਕਿਸ ਤਰ੍ਹਾਂ ਫਸਟ ਏਡ ਦੇ ਕੇ ਮਰੀਜ਼ ਦੀ ਜਾਨ ਬਚਾਈ ਜਾ ਸਕਦੀ ਹੈ। ਕਿਸਾਨਾਂ ਨੂੰ ਸਿਖਾਇਆ ਗਿਆ ਕਿ ਜੇਕਰ ਕਿਸੇ ਬਜ਼ੁਰਗ ਵਿਅਕਤੀ ਨੂੰ ਦਿਲ ਦਾ ਦੌਰਾ ਪੈ ਜਾਵੇ ਤਾਂ ਉਸ ਨੂੰ ਸੀ.ਪੀ.ਆਰ. ਕਿਸ ਤਰ੍ਹਾਂ ਦੇਣੀ ਹੈ।
ਇਸ ਦੌਰਾਨ ਹਾਜ਼ਰ ਡਾਕਟਰਾਂ ਨੇ ਦੱਸਿਆ ਕਿ ਜੇਕਰ ਕਿਸਾਨ ਨੂੰ ਸਾਹ ਲੈਣ ਵਿੱਚ ਮੁਸ਼ਕਲ ਆਉਂਦੀ ਹੈ ਤਾਂ ਉਸ ਨੂੰ ਮੂੰਹ ਰਾਹੀਂ ਸਾਹ ਦੇਣਾ ਚਾਹੀਦਾ ਹੈ ਅਤੇ ਮਰੀਜ਼ ਦੀ ਛਾਤੀ ਨੂੰ 3 ਵਾਰ ਜ਼ੋਰ ਨਾਲ ਦਬਾ ਕੇ ਦਿਲ ਨੂੰ ਕਿਰਿਆਸ਼ੀਲ ਕੀਤਾ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਇਹ ਉਪਰਾਲਾ ਬਾਬਾ ਕੇਸਰ ਸਿੰਘ ਵੈਲਫੇਅਰ ਵੱਲੋਂ ਕੀਤਾ ਗਿਆ ਹੈ, ਜਿਸ ਦੀ ਕਿਸਾਨਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।