November 5, 2024

ਸਵਾਰੀਆਂ ਨੂੰ ਈ-ਰਿਕਸ਼ਾ ‘ਤੇ ਬਿਠਾ ਕੇ ਚੋਰੀ ਨੂੰ ਅੰਜਾਮ ਦੇਣ ਵਾਲੇ ਚੋਰਾਂ ਨੂੰ ਕੀਤਾ ਕਾਬੂ

ਲੁਧਿਆਣਾ: ਮਹਾਨਗਰ ਵਿਚ ਚੋਰਾਂ ਅਤੇ ਲੁਟੇਰਿਆਂ ਦਾ ਡਰ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਅਜਿਹਾ ਹੀ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਚੋਰ ਈ-ਰਿਕਸ਼ਾ ‘ਤੇ ਸਵਾਰ ਹੋ ਕੇ ਚੋਰੀ ਨੂੰ ਅੰਜਾਮ ਦੇ ਰਹੇ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਚੋਰ ਸਵਾਰੀਆਂ ਨੂੰ ਈ-ਰਿਕਸ਼ਾ ‘ਤੇ ਬਿਠਾ ਕੇ ਉਨ੍ਹਾਂ ਦੇ ਮੋਬਾਈਲ ਤੇ ਹੋਰ ਸਮਾਨ ਚੋਰੀ ਕਰ ਲੈਂਦੇ ਸਨ ।

ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਮੁਲਜ਼ਮਾਂ ਨੂੰ ਥਾਣਾ ਹੈਬੋਵਾਲ ਅਧੀਨ ਪੈਂਦੀ ਜਗਤਪੁਰੀ ਚੌਕੀ ਦੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਥਾਣਾ ਇੰਚਾਰਜ ਸੁਖਜਿੰਦਰ ਸਿੰਘ ਨੇ ਦੱਸਿਆ ਹੈ ਕਿ ਫੜੇ ਗਏ ਦੋਸ਼ੀਆਂ ਦੀ ਪਛਾਣ ਪਰਮਪਾਲ ਸਿੰਘ ਅਤੇ ਰਾਹੁਲ ਵਜੋਂ ਹੋਈ ਹੈ। ਗ੍ਰਿਫ਼ਤਾਰੀ ਦੌਰਾਨ ਉਨ੍ਹਾਂ ਕੋਲੋਂ ਚੋਰੀ ਦੇ 14 ਮੋਬਾਈਲ ਫ਼ੋਨ ਅਤੇ ਵਾਰਦਾਤ ਵਿੱਚ ਵਰਤਿਆ ਗਿਆ ਈ-ਰਿਕਸ਼ਾ ਬਰਾਮਦ ਕੀਤਾ ਗਿਆ। ਮੁਲਜ਼ਮਾਂ ਕੋਲੋਂ ਹੋਰ ਪੁੱਛਗਿੱਛ ਜਾਰੀ ਹੈ।

By admin

Related Post

Leave a Reply