ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਬਾਰ ਐਸੋਸੀਏਸ਼ਨ ਦੇ ਸੱਦੇ ’ਤੇ ਬੀਤੇ ਦਿਨ ਵਕੀਲਾਂ ਨੇ ਪੰਜਾਬ ਦੇ ਖਨੌਰੀ ਸਰਹੱਦ ’ਤੇ ਅੰਦੋਲਨ ਦੌਰਾਨ ਨੌਜਵਾਨ ਕਿਸਾਨ ਸ਼ੁੱਭਕਰਨ (Young Farmer Shubhakaran) ਦੀ ਮੌਤ ਦੇ ਰੋਸ ਵਜੋਂ ਅਤੇ ਇਨਸਾਫ਼ ਦੀ ਮੰਗ ਨੂੰ ਲੈ ਕੇ ਕੰਮਕਾਜ ਠੱਪ ਕਰ ਦਿੱਤਾ ਗਿਆ ਸੀ। ਬਾਰ ਐਸੋਸੀਏਸ਼ਨ ਨੇ ਵੀਰਵਾਰ ਨੂੰ ਇਸ ਸਬੰਧੀ ਐਲਾਨ ਕੀਤਾ ਸੀ।

ਹਾਲਾਂਕਿ, ਹਰਿਆਣਾ ਦੇ ਐਡਵੋਕੇਟ ਜਨਰਲ ਬਲਦੇਵ ਰਾਜ ਮਹਾਜਨ ਦੇ ਦਫ਼ਤਰ ਤੋਂ ਇਕ ਨੋਟਿਸ ਜਾਰੀ ਕੀਤਾ ਗਿਆ ਸੀ, ਜਿਸ ਵਿਚ ਕਿਹਾ ਗਿਆ ਸੀ ਕਿ ਸਾਰੇ ਕਾਨੂੰਨ ਅਧਿਕਾਰੀ ਆਪੋ-ਆਪਣੇ ਠੇਕੇ ਵਾਲੀਆਂ ਅਦਾਲਤਾਂ ‘ਚ ਹਾਜ਼ਰ ਰਹਿਣਗੇ। ਜ਼ਿਕਰਯੋਗ ਹੈ ਕਿ ਸ਼ੁਭਕਰਨ ਦੀ ਮੌਤ ਦੀ ਨਿਆਂਇਕ ਜਾਂਚ ਦੀ ਮੰਗ ਨੂੰ ਲੈ ਕੇ ਹਾਈਕੋਰਟ ’ਚ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ’ਤੇ 29 ਫਰਵਰੀ ਨੂੰ ਸੁਣਵਾਈ ਹੋਵੇਗੀ।ਇਹ ਜ਼ਿਕਰਕਰਨ ਯੋਗ ਹੈ ਕਿ ਵਕੀਲਾਂ ਵੱਲੋਂ ਵੀ ਸ਼ੁੱਭਕਰਨ ਦੀ ਮੌਤ ਨੂੰ ਲੈ ਕੇ ਇਨਸਾਫ ਦੀ ਮੰਗ ਲਈ ਭਰਵਾ ਹੁੰਗਾਰਾ ਦਿੱਤਾ ਜਾ ਰਿਹਾ ਹੈ।

Leave a Reply