ਹਰਿਆਣਾ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ (Chief Minister Naib Saini) ਨੇ ਕੁਰੂਕਸ਼ੇਤਰ ਤੋਂ ਚੋਣ ਸ਼ੰਖਨਾਦ ਦੇ ਨਾਲ ਹੀ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਸੈਣੀ ਨੇ ਸੂਬੇ ਦੀਆਂ ਸਾਰੀਆਂ ਫਸਲਾਂ ਘੱਟੋ-ਘੱਟ ਸਮਰਥਨ ਮੁੱਲ (Minimum Support Price)  ‘ਤੇ ਖਰੀਦਣ ਦਾ ਐਲਾਨ ਕੀਤਾ ਹੈ। ਐਮ.ਐਸ.ਪੀ. ਗਾਰੰਟੀ ਐਕਟ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰਨ ਦੀ ਤਿਆਰੀ ਕਰ ਰਹੇ ਕਿਸਾਨਾਂ ਨੂੰ ਸੀ.ਐਮ ਸੈਣੀ ਨੇ ਖੁਸ਼ਖ਼ਬਰੀ ਦਿੱਤੀ ਹੈ। ਇਸ ਨਾਲ ਹਰਿਆਣਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜੋ ਸਾਰੀਆਂ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੇਵੇਗਾ।

ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਅੱਜ ਕਿਸਾਨਾਂ ਦਾ 133 ਕਰੋੜ 55 ਲੱਖ ਰੁਪਏ ਦਾ ਕਰਜ਼ਾ ਮੁਆਫ਼ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਰਾਣੇ ਬੰਦ ਪਏ ਟਿਊਬਵੈੱਲਾਂ ਨੂੰ ਮੁੜ ਚਾਲੂ ਕਰਨ ਵਿੱਚ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਸੂਬੇ ਦੀਆਂ ਸਾਰੀਆਂ ਫਸਲਾਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਨਵੀਂ ਤਕਨੀਕ ਦੀ ਵਰਤੋਂ ਕਰਕੇ ਝੂਠ ਫੈਲਾ ਕੇ ਸਰਕਾਰ ਬਣਾਉਣਾ ਚਾਹੁੰਦੀ ਹੈ, ਲੋਕਾਂ ਨੂੰ ਸੁਰੱਖਿਅਤ ਰਹਿਣਾ ਪਵੇਗਾ।

Leave a Reply