ਸੰਗਰੂਰ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ (Simranjit Singh Mann) ਨੇ ਇਕ ਪ੍ਰੈਸ ਬਿਆਨ ਰਾਹੀਂ ਲੋਕ ਸਭਾ ਚੋਣਾਂ ਲੜ ਰਹੇ ਪਾਰਟੀ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ।
ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਦੂਜੀ ਸੂਚੀ ਅਨੁਸਾਰ ਪਾਰਟੀ ਉਮੀਦਵਾਰਾਂ ਦਾ ਐਲਾਨ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਇਮਾਨ ਸਿੰਘ ਮਾਨ ਨੂੰ ਅੰਮ੍ਰਿਤਸਰ, ਹਰਪਾਲ ਸਿੰਘ ਬਲੇਰ ਖਡੂਰ ਸਾਹਿਬ ਅਤੇ ਭੁਪਿੰਦਰ ਸਿੰਘ ਭੁੱਲਰ ਨੂੰ ਫਿਰੋਜ਼ਪੁਰ ਤੋਂ ਉਮੀਦਵਾਰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਕਿਸਾਨਾਂ, ਮਜ਼ਦੂਰਾਂ, ਘੱਟ ਗਿਣਤੀਆਂ ਅਤੇ ਦਲਿਤਾਂ ਦੇ ਹੱਕਾਂ ਦੀ ਰਾਖੀ, ਆਮ ਲੋਕਾਂ ਲਈ ਬਰਾਬਰ ਸਿਹਤ ਤੇ ਵਿੱਦਿਅਕ ਸਹੂਲਤਾਂ ਅਤੇ ਸੁਚਾਰੂ ਰਾਜ ਪ੍ਰਬੰਧ ਦੇ ਮੁੱਦਿਆਂ ‘ਤੇ ਲੜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਵਾਰ ਜਨਤਾ ਦਿੱਲੀ ਪੱਖੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਹਰਾ ਕੇ ਅਜਿਹੇ ਉਮੀਦਵਾਰਾਂ ਨੂੰ ਲੋਕ ਸਭਾ ਵਿੱਚ ਭੇਜੇਗੀ ਜੋ ਜਨਤਾ ਦੇ ਹਿੱਤਾਂ ਲਈ ਖੜ੍ਹੇ ਹੋਣਗੇ।
ਇਸ ਮੌਕੇ ਜਥੇਦਾਰ ਗੁਰਨਾਇਬ ਸਿੰਘ ਰਾਮਪੁਰਾ, ਪੀਏਸੀ ਮੈਂਬਰ ਬਹਾਦਰ ਸਿੰਘ ਭਸੌੜ, ਜਥੇਦਾਰ ਹਰਜੀਤ ਸਿੰਘ ਸੰਜੂਮਾ, ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਜਥੇਦਾਰ ਦਰਸ਼ਨ ਸਿੰਘ ਮੰਡੇਰ, ਜ਼ਿਲ੍ਹਾ ਪ੍ਰਧਾਨ ਮਾਲੇਰਕੋਟਲਾ ਸ. ਹਰਦੇਵ ਸਿੰਘ ਪੱਪੂ, ਸੀਨੀਅਰ ਆਗੂ ਮਾਸਟਰ ਕਰਨੈਲ ਸਿੰਘ ਨਾਰੀਕੇ, ਜਥੇਬੰਦਕ ਸਕੱਤਰ ਗੋਵਿੰਦ ਸਿੰਘ ਸੰਧੂ, ਪਾਰਟੀ ਦੇ ਸੀਨੀਅਰ ਆਗੂ ਡਾ: ਹਰਜਿੰਦਰ ਸਿੰਘ ਜੱਖੂ, ਗੋਪਾਲ ਸਿੰਘ ਸਿੱਧੂ, ਕੁਸ਼ਲਪਾਲ ਸਿੰਘ ਮਾਨ, ਪ੍ਰੋਫੈਸਰ ਮਹਿੰਦਰਪਾਲ ਸਿੰਘ, ਐਡਵੋਕੇਟ ਸਿਮਰਨਜੀਤ ਸਿੰਘ, ਗੁਰਜੰਟ ਸਿੰਘ ਕੱਟੂ, ਮਨਮੋਹਨ ਸਿੰਘ ਚੰਡੀਗੜ੍ਹ ਸ਼ਾਮਲ ਸਨ। . , ਗੁਰਪ੍ਰੀਤ ਸਿੰਘ ਚੰਡੀਗੜ੍ਹ, ਬਲਕਾਰ ਸਿੰਘ ਭੁੱਲਰ, ਬਲਦੇਵ ਸਿੰਘ ਗਗੜਾ ਅਤੇ ਹੋਰ ਆਗੂ ਵੀ ਹਾਜ਼ਰ ਸਨ।