November 19, 2024

ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਜਾਰੀ ਕੀਤਾ ਪੱਤਰ

ਲੁਧਿਆਣਾ : ਵਿਦਿਆਰਥੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐਸ.ਸੀ.ਈ.ਆਰ.ਟੀ), ਪੰਜਾਬ ਨੇ ਅਕਾਦਮਿਕ ਸੈਸ਼ਨ 2024-25 ਲਈ ਪੰਜਾਬ ਰਾਜ ਪ੍ਰਤਿਭਾ ਖੋਜ ਪ੍ਰੀਖਿਆ (ਪੀ.ਐਸ.ਟੀ.ਐਸ.ਈ-10ਵੀਂ ਕਲਾਸ) ਅਤੇ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ ਸਕੀਮ (ਐਨ.ਐਮ.ਐਮ.ਐਸ.ਐਸ-10ਵੀਂ ਕਲਾਸ) ਦਾ ਐਲਾਨ ਕੀਤਾ ਹੈ 8ਵੀਂ ਜਮਾਤ ਦੀ ਸਾਂਝੀ ਪ੍ਰੀਖਿਆ ਲਈ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ NMMSS ਅਤੇ PSTSE (8ਵੀਂ ਕਲਾਸ) ਅਤੇ PSTSE (10ਵੀਂ ਕਲਾਸ) ਦੀ ਸੰਯੁਕਤ ਪ੍ਰੀਖਿਆ ਐਤਵਾਰ 19.01.2025 ਨੂੰ ਕਰਵਾਈ ਜਾਣੀ ਹੈ। ਇਸ ਲਈ ਰਜਿਸਟ੍ਰੇਸ਼ਨ 30.10.2024 ਤੋਂ 30.11.2024 ਤੱਕ ਈ-ਪੰਜਾਬ ਸਕੂਲ ਪੋਰਟਲ ‘ਤੇ ਚੱਲ ਰਹੀ ਹੈ। ਵਿਭਾਗ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਇਨ੍ਹਾਂ ਪ੍ਰੀਖਿਆਵਾਂ ਲਈ ਹੁਣ ਤੱਕ ਰਜਿਸਟਰਡ ਵਿਦਿਆਰਥੀਆਂ ਦੀ ਗਿਣਤੀ ਬਹੁਤ ਘੱਟ ਹੈ। ਇਸ ਲਈ ਕਿਹਾ ਗਿਆ ਹੈ ਕਿ ਵੱਧ ਤੋਂ ਵੱਧ ਵਿਦਿਆਰਥੀ ਰਜਿਸਟ੍ਰੇਸ਼ਨ ਕਰਵਾਉਣ ਤਾਂ ਜੋ ਵੱਧ ਤੋਂ ਵੱਧ ਵਿਦਿਆਰਥੀ ਇਸ ਦਾ ਲਾਭ ਲੈ ਸਕਣ।

By admin

Related Post

Leave a Reply