ਨਵੀਂ ਦਿੱਲੀ : ਲੋਕ ਸਭਾ ਚੋਣਾਂ (Lok Sabha elections) ਨੂੰ ਲੈ ਕੇ ਸਿਆਸੀਆ ਪਾਰਟੀਆਂ ਵੱਲੋਂ ਕਮਰ ਕਸ ਲਈ ਗਈ ਹੈ। ਪਾਰਟੀ ਦੇ ਸੀਨੀਅਰ ਨੇਤਾ ਆਤਿਸ਼ੀ ਨੇ ਸ਼ੁੱਕਰਵਾਰ ਨੂੰ ਇਸ ਦਾ ਐਲਾਨ ਕੀਤਾ। ਅੱਜ ਐਲਾਨ ਕੀਤਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਲੋਕ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਲਈ ਪ੍ਰਚਾਰ ਕਰਨਗੇ। ਆਤਿਸ਼ੀ ਨੇ ਕਿਹਾ ਕਿ ਉਹ ਭਲਕੇ ਪੂਰਬੀ ਦਿੱਲੀ ਲੋਕ ਸਭਾ ਸੀਟ ‘ਤੇ ਰੋਡ ਸ਼ੋਅ ਕਰਕੇ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਨਗੇ। ‘ਸੁਨੀਤਾ ਕੇਜਰੀਵਾਲ ਦਿੱਲੀ ਦੇ ਲੋਕਾਂ ਤੋਂ ਆਮ ਆਦਮੀ ਪਾਰਟੀ (AAP) ਲਈ ਵੋਟਾਂ ਅਤੇ ਆਸ਼ੀਰਵਾਦ ਮੰਗੇਗੀ।’ ਆਤਿਸ਼ੀ ਨੇ ਕਿਹਾ, ‘ਉਹ ਦਿੱਲੀ, ਪੰਜਾਬ, ਗੁਜਰਾਤ ਅਤੇ ਹਰਿਆਣਾ ‘ਚ ਪਾਰਟੀ ਲਈ ਪ੍ਰਚਾਰ ਕਰਨਗੇ।’ ਉਹ ਭਲਕੇ ਪੂਰਬੀ ਦਿੱਲੀ ਵਿੱਚ ਆਪਣਾ ਪਹਿਲਾ ਰੋਡ ਸ਼ੋਅ ਕਰਨਗੇ ਅਤੇ ਫਿਰ ਐਤਵਾਰ ਨੂੰ ਪੱਛਮੀ ਦਿੱਲੀ ਵਿੱਚ ਆਪਣਾ ਦੂਜਾ ਰੋਡ ਸ਼ੋਅ ਕਰਨਗੇ।

ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੇ ‘ਆਪ’ ਦੀ ਚੋਣ ਮੁਹਿੰਮ ਨੂੰ ਕਾਫੀ ਪ੍ਰਭਾਵਿਤ ਕੀਤਾ ਹੈ। ਅਜਿਹੇ ‘ਚ ਉਨ੍ਹਾਂ ਦੀ ਗੈਰ-ਹਾਜ਼ਰੀ ‘ਚ ਚੋਣ ਪ੍ਰਚਾਰ ਨੂੰ ਤੇਜ਼ ਕਰਨ ਲਈ ਸੁਨੀਤਾ ਕੇਜਰੀਵਾਲ ਖੁਦ ਰੋਡ ਸ਼ੋਅ ਕਰਨਗੇ। ਦਿੱਲੀ ਦੇ ਮੁੱਖ ਮੰਤਰੀ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾ ਦਿੱਤੀ ਗਈ ਹੈ। ਦਿੱਲੀ ‘ਚ ਕਾਂਗਰਸ ਨਾਲ ਗਠਜੋੜ ਕਰਕੇ ਲੋਕ ਸਭਾ ਚੋਣਾਂ ਲੜ ਰਹੀ ‘ਆਪ’ ਨੇ ਪੂਰਬੀ ਦਿੱਲੀ, ਪੱਛਮੀ ਦਿੱਲੀ, ਦੱਖਣੀ ਦਿੱਲੀ ਅਤੇ ਨਵੀਂ ਦਿੱਲੀ ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ, ਜਦਕਿ ਕਾਂਗਰਸ ਨੇ ਉੱਤਰ ਪੂਰਬੀ ਦਿੱਲੀ, ਉੱਤਰ ਪੱਛਮੀ ਦਿੱਲੀ ਅਤੇ ਚਾਂਦਨੀ ‘ਚ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ।

Leave a Reply