ਸੁਪਰੀਮ ਕੋਰਟ ਤੋਂ ‘ਆਪ’ ਨੇਤਾ ਸੰਜੇ ਸਿੰਘ ਨੂੰ ਮਿਲੀ ਵੱਡੀ ਰਾਹਤ
By admin / April 2, 2024 / No Comments / Punjabi News
ਨਵੀਂ ਦਿੱਲੀ: ਦਿੱਲੀ ਸ਼ਰਾਬ ਘੁਟਾਲੇ ‘ਚ ਜੇਲ੍ਹ ‘ਚ ਬੰਦ ‘ਆਪ’ ਨੇਤਾ ਸੰਜੇ ਸਿੰਘ (AAP Leader Sanjay Singh) ਨੂੰ ਸੁਪਰੀਮ ਕੋਰਟ (The Supreme Court) ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਦੇ ਤਿੰਨ ਜੱਜਾਂ ਦੀ ਬੈਂਚ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਉਹ ਪਿਛਲੇ ਛੇ ਮਹੀਨਿਆਂ ਤੋਂ ਜੇਲ੍ਹ ਵਿੱਚ ਸਨ।
ਸੁਪਰੀਮ ਕੋਰਟ ਵਿੱਚ ਤਿੰਨ ਜੱਜਾਂ ਸੰਜੀਵ ਖੰਨਾ, ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਪੀ ਬੀ ਵਰਲੇ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਸੀ। ਬੈਂਚ ਨੇ ਈਡੀ ਨੂੰ ਪੁੱਛਿਆ ਸੀ ਕਿ ਅਜੇ ਵੀ ਸੰਜੇ ਸਿੰਘ ਨੂੰ ਜੇਲ੍ਹ ਵਿੱਚ ਰੱਖਣ ਦੀ ਕੀ ਲੋੜ ਹੈ? ਅਦਾਲਤ ਨੂੰ ਸੰਜੇ ਸਿੰਘ ਦੇ ਵਕੀਲ ਨੇ ਕਿਹਾ ਸੀ ਕਿ ਮਨੀ ਲਾਂਡਰਿੰਗ ਦੀ ਪੁਸ਼ਟੀ ਨਹੀਂ ਹੋਈ ਹੈ ਅਤੇ ਮਨੀ ਟ੍ਰੇਲ ਦਾ ਵੀ ਪਤਾ ਨਹੀਂ ਲੱਗਾ ਹੈ। ਇਸ ਦੇ ਬਾਵਜੂਦ ਸੰਜੇ ਸਿੰਘ 6 ਮਹੀਨਿਆਂ ਤੋਂ ਜੇਲ੍ਹ ਵਿੱਚ ਹਨ।