ਨਵੀਂ ਦਿੱਲੀ: ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ (RG Kar Medical College) ਵਿੱਚ ਇੱਕ ਸਿਖਿਆਰਥੀ ਮਹਿਲਾ ਡਾਕਟਰ ਨਾਲ ਸਮੂਹਿਕ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਦਾ ਸੁਪਰੀਮ ਕੋਰਟ (The Supreme Court) ਨੇ ਖੁਦ ਨੋਟਿਸ ਲਿਆ ਹੈ। ਜਾਣਕਾਰੀ ਮੁਤਾਬਕ CJI ਜਸਟਿਸ ਡੀਵਾਈ ਚੰਦਰਚੂੜ ਦੀ ਤਿੰਨ ਮੈਂਬਰੀ ਬੈਂਚ ਮੰਗਲਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਕਰੇਗੀ।

ਬੈਂਚ ਵਿੱਚ ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਜੇਬੀ ਪਾਸਟਰਵਾਲਾ, ਜਸਟਿਸ ਮਨੋਜ ਮਿਸ਼ਰਾ ਸ਼ਾਮਲ ਹਨ। ਇਸ ਤੋਂ ਪਹਿਲਾਂ, ਸੁਪਰੀਮ ਕੋਰਟ ਦੇ ਦੋ ਵਕੀਲਾਂ ਨੇ ਸੀ.ਜੇ.ਆਈ. ਨੂੰ ਇੱਕ ਪੱਤਰ ਲਿਖਿਆ ਸੀ, ਜਿਸ ਵਿੱਚ ਉਨ੍ਹਾਂ ਨੇ ਸੀ.ਜੇ.ਆਈ. ਨੂੰ ਕੋਲਕਾਤਾ ਮਹਿਲਾ ਡਾਕਟਰ ਕਤਲ ਕੇਸ ਵਿੱਚ ਖੁਦ ਨੋਟਿਸ ਲੈਣ ਲਈ ਕਿਹਾ ਸੀ।

Leave a Reply