ਹਰਿਆਣਾ : ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਕਈ ਨੇਤਾ ਮੀਟਿੰਗਾਂ ਕਰ ਰਹੇ ਹਨ ਅਤੇ ਚੋਣਾਂ ਨੂੰ ਲੈ ਕੇ ਰਣਨੀਤੀ ਬਣਾ ਰਹੇ ਹਨ। ਇਸ ਦੌਰਾਨ ਲੋਕਤੰਤਰ ਸੁਰੱਖਿਆ ਪਾਰਟੀ ਦੇ ਸੁਪਰੀਮੋ ਰਾਜਕੁਮਾਰ ਸੈਣੀ (The Democracy Protection Party Supremo Rajkumar Saini) ਨੇ ਹਰਿਆਣਾ ਕਾਂਗਰਸ ਦੇ ਇੰਚਾਰਜ ਦੀਪਕ ਬਾਬਰੀਆ (Congress in-charge Deepak Babria) ਨਾਲ ਮੁਲਾਕਾਤ ਕੀਤੀ ਹੈ। ਦੱਸ ਦੇਈਏ ਕਿ ਸੈਣੀ 2014 ‘ਚ ਭਾਜਪਾ ਦੀ ਟਿਕਟ ‘ਤੇ ਕੁਰੂਕਸ਼ੇਤਰ ਤੋਂ ਸੰਸਦ ਮੈਂਬਰ ਬਣੇ ਸਨ।

ਹਰਿਆਣਾ ਵਿੱਚ ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਸੂਚੀ ਅਜੇ ਜਾਰੀ ਨਹੀਂ ਕੀਤੀ ਹੈ। ਅਜਿਹੇ ‘ਚ ਲੋਕਤੰਤਰ ਸੁਰੱਖਿਆ ਪਾਰਟੀ ਦੇ ਸੁਪਰੀਮੋ ਰਾਜਕੁਮਾਰ ਸੈਣੀ ਨੇ ਹਰਿਆਣਾ ਕਾਂਗਰਸ ਦੇ ਇੰਚਾਰਜ ਦੀਪਕ ਬਾਬਰੀਆ ਨਾਲ ਮੁਲਾਕਾਤ ਕੀਤੀ। ਜ਼ਿਕਰਯੋਗ ਹੈ ਕਿ ਰਾਜਕੁਮਾਰ ਸੈਣੀ ਖੁਦ ਕੁਰੂਕਸ਼ੇਤਰ ਤੋਂ ਭਾਜਪਾ ਦੇ ਸੰਸਦ ਮੈਂਬਰ ਰਹਿ ਚੁੱਕੇ ਹਨ।

Leave a Reply