ਸੂਰਤ ‘ਚ ਗਣੇਸ਼ ਪੰਡਾਲ ‘ਤੇ ਪਥਰਾਅ , 33 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
By admin / September 8, 2024 / No Comments / Punjabi News
ਗੁਜਰਾਤ: ਗੁਜਰਾਤ ਦੇ ਸੂਰਤ ‘ਚ ਬੀਤੀ ਰਾਤ ਗਣੇਸ਼ ਪੰਡਾਲ (Ganesh Pandal) ‘ਤੇ ਪਥਰਾਅ ਦੀ ਘਟਨਾ ਸਾਹਮਣੇ ਆਈ ਹੈ। ਸੈਯਦਪੁਰਾ ਇਲਾਕੇ ‘ਚ ਸ਼ਰਾਰਤੀ ਅਨਸਰਾਂ ਨੇ ਪਥਰਾਅ ਕੀਤਾ, ਜਿਸ ਕਾਰਨ ਇਲਾਕੇ ‘ਚ ਤਣਾਅ ਫੈਲ ਗਿਆ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਿਸ ਨੇ 33 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਘਟਨਾ ਸਥਾਨ ‘ਤੇ ਸਥਿਤੀ
ਹਿੰਦੂ ਸੰਗਠਨਾਂ ਦੇ ਰੋਹ ਤੋਂ ਬਾਅਦ ਵੱਡੀ ਗਿਣਤੀ ‘ਚ ਲੋਕ ਮੌਕੇ ‘ਤੇ ਇਕੱਠੇ ਹੋ ਗਏ, ਜਿਸ ਕਾਰਨ ਸਥਿਤੀ ਹੋਰ ਵੀ ਤਣਾਅਪੂਰਨ ਬਣ ਗਈ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਵਾਧੂ ਸੁਰੱਖਿਆ ਬਲ ਤਾਇਨਾਤ ਕਰ ਦਿੱਤੇ ਅਤੇ ਸਥਿਤੀ ਨੂੰ ਕਾਬੂ ਹੇਠ ਕਰ ਲਿਆ। ਪੁਲਿਸ ਅਧਿਕਾਰੀਆਂ ਮੁਤਾਬਕ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਇਸ ਗੱਲ ਦਾ ਪਤਾ ਲਗਾ ਰਹੀ ਹੈ ਕਿ ਇਸ ਘਟਨਾ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਕਿਸ ਨੇ ਰਚੀ ਅਤੇ ਇਸ ਵਿਚ ਕੌਣ-ਕੌਣ ਲੋਕ ਸ਼ਾਮਲ ਹਨ।
ਗੁਜਰਾਤ ਦੇ ਗ੍ਰਹਿ ਮੰਤਰੀ ਹਰਸ਼ ਸੰਘਵੀ ਦਾ ਬਿਆਨ
ਗੁਜਰਾਤ ਦੇ ਗ੍ਰਹਿ ਮੰਤਰੀ ਹਰਸ਼ ਸੰਘਵੀ ਨੇ ਕਿਹਾ, ‘ਸੂਰਤ ਦੇ ਸਯਦਪੁਰਾ ਇਲਾਕੇ ‘ਚ ਗਣੇਸ਼ ਪੰਡਾਲ ‘ਤੇ 6 ਲੋਕਾਂ ਨੇ ਪਥਰਾਅ ਕੀਤਾ। ਸਾਰੇ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਇਸ ਘਟਨਾ ਨੂੰ ਸ਼ਹਿ ਦੇਣ ਵਾਲੇ 27 ਹੋਰ ਲੋਕਾਂ ਨੂੰ ਵੀ ਹਿਰਾਸਤ ਵਿੱਚ ਲਿਆ ਹੈ। ਜਾਂਚ ਜਾਰੀ ਹੈ ਅਤੇ ਸੂਰਤ ਦੇ ਸਾਰੇ ਖੇਤਰਾਂ ਵਿੱਚ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ। ਸ਼ਾਂਤੀ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।
ਸੂਰਤ ਦੇ ਪੁਲਿਸ ਕਮਿਸ਼ਨਰ ਅਨੁਪਮ ਸਿੰਘ ਗਹਿਲੋਤ ਦਾ ਬਿਆਨ
ਸੂਰਤ ਦੇ ਪੁਲਿਸ ਕਮਿਸ਼ਨਰ ਅਨੁਪਮ ਸਿੰਘ ਗਹਿਲੋਤ ਨੇ ਕਿਹਾ, ‘ਕੁਝ ਬੱਚਿਆਂ ਨੇ ਗਣੇਸ਼ ਪੰਡਾਲ ‘ਤੇ ਪੱਥਰ ਸੁੱਟੇ, ਜਿਸ ਤੋਂ ਬਾਅਦ ਝੜਪ ਹੋ ਗਈ। ਪੁਲਿਸ ਨੇ ਤੁਰੰਤ ਉਨ੍ਹਾਂ ਬੱਚਿਆਂ ਨੂੰ ਉਥੋਂ ਹਟਾ ਦਿੱਤਾ ਅਤੇ ਸਥਿਤੀ ਨੂੰ ਕਾਬੂ ਕਰਨ ਲਈ ਅੱਥਰੂ ਗੈਸ ਅਤੇ ਲਾਠੀਚਾਰਜ ਦੀ ਵਰਤੋਂ ਕੀਤੀ। ਸ਼ਾਂਤੀ ਭੰਗ ਕਰਨ ਵਾਲੇ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ ਅਤੇ ਇਲਾਕੇ ‘ਚ ਕਰੀਬ 1000 ਪੁਲਿਸ ਕਰਮਚਾਰੀ ਤਾਇਨਾਤ ਹਨ।