ਨਵੀਂ ਦਿੱਲੀ : ਭਾਰਤੀ ਸਰਾਫਾ ਬਾਜ਼ਾਰ ‘ਚ ਆਈ ਤੇਜ਼ੀ ਰੁਕਣ ਦੇ ਕੋਈ ਸੰਕੇਤ ਨਹੀਂ ਦੇ ਰਹੀ ਹੈ। ਅੱਜ 12 ਅਪ੍ਰੈਲ 2024 ਨੂੰ ਵੀ ਸੋਨੇ ਅਤੇ ਚਾਂਦੀ (Gold And Silver) ਦੋਵਾਂ ਦੀਆਂ ਕੀਮਤਾਂ ਵਧੀਆਂ ਹਨ। ਮਹਿੰਗਾ ਹੋਣ ਤੋਂ ਬਾਅਦ ਸੋਨੇ ਦੀ ਕੀਮਤ 72 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਨੂੰ ਪਾਰ ਕਰ ਗਈ ਹੈ।

ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 83 ਹਜ਼ਾਰ ਰੁਪਏ ਪ੍ਰਤੀ ਕਿਲੋ ਤੋਂ ਜ਼ਿਆਦਾ ਹੈ। ਰਾਸ਼ਟਰੀ ਪੱਧਰ ‘ਤੇ 999 ਸ਼ੁੱਧਤਾ ਵਾਲੇ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 72967 ਰੁਪਏ ਹੈ। ਜਦੋਂ ਕਿ 999 ਸ਼ੁੱਧ ਚਾਂਦੀ ਦੀ ਕੀਮਤ 83605 ਰੁਪਏ ਹੈ।

ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ ਮੁਤਾਬਕ ਬੁੱਧਵਾਰ ਸ਼ਾਮ ਨੂੰ 24 ਕੈਰੇਟ ਸ਼ੁੱਧ ਸੋਨੇ ਦੀ ਕੀਮਤ 71823 ਰੁਪਏ ਪ੍ਰਤੀ 10 ਗ੍ਰਾਮ ਸੀ, ਜੋ ਅੱਜ ਸਵੇਰੇ 72967 ਰੁਪਏ ਤੱਕ ਪਹੁੰਚ ਗਈ ਹੈ। ਇਸੇ ਤਰ੍ਹਾਂ ਸ਼ੁੱਧਤਾ ਦੇ ਆਧਾਰ ‘ਤੇ ਸੋਨਾ ਅਤੇ ਚਾਂਦੀ ਦੋਵੇਂ ਮਹਿੰਗੇ ਹੋ ਗਏ ਹਨ। ਦੱਸ ਦੇਈਏ ਕਿ ਈਦ ਕਾਰਨ 11 ਅਪ੍ਰੈਲ ਨੂੰ ਬਾਜ਼ਾਰ ਬੰਦ ਰਹੇ। ਇਸ ਕਾਰਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਨੂੰ ਅਪਡੇਟ ਨਹੀਂ ਕੀਤਾ ਗਿਆ ਸੀ।

Leave a Reply