ਨੰਗਲ : ਨੰਗਲ ‘ਚ ਇਕ ਨੌਜਵਾਨ ਵਲੋਂ ਸ੍ਰੀ ਆਨੰਦਪੁਰ ਸਾਹਿਬ ਹਾਈਡਲ ਨਹਿਰ (Sri Anandpur Sahib Hydel Canal) ‘ਚ ਕਥਿਤ ਤੌਰ ‘ਤੇ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਨੰਗਲ ਦੇ ਏ.ਐਸ.ਆਈ ਮੇਹਰ ਸਿੰਘ ਨੇ ਦੱਸਿਆ ਕਿ ਲਖਬੀਰ ਸਿੰਘ ਉਮਰ ਕਰੀਬ 25 ਸਾਲ ਪੁੱਤਰ ਸੋਹਣ ਸਿੰਘ ਵਾਸੀ ਸੰਤੋਸ਼ਗੜ੍ਹ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਲਖਬੀਰ ਸਿੰਘ ਪਿਛਲੇ ਕੁਝ ਸਮੇਂ ਤੋਂ ਬਿਮਾਰ ਸੀ ਅਤੇ ਕਈ ਹਸਪਤਾਲਾਂ ਵਿੱਚ ਜ਼ੇਰੇ ਇਲਾਜ ਸੀ ਪਰ ਕੁਝ ਦਿਨਾਂ ਤੋਂ ਡਿਪਰੈਸ਼ਨ ਵਿੱਚ ਸੀ।

ਮਿਹਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਲਖਬੀਰ ਸਿੰਘ ਉਸ ਦਾ ਇਕਲੌਤਾ ਲੜਕਾ ਸੀ ਅਤੇ ਉਹ ਅੱਜ ਸਵੇਰੇ ਸਾਈਕਲ ’ਤੇ ਆਪਣੀ ਮਾਂ ਨੂੰ ਕਹਿ ਕੇ ਆਇਆ ਸੀ ਕਿ ਉਹ ਆਪਣੀ ਮਾਸੀ ਦੇ ਘਰ ਜਾ ਰਿਹਾ ਹੈ। ਮੇਹਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸ਼੍ਰੀ ਅਨੰਦਪੁਰ ਸਾਹਿਬ ਹਾਈਡਲ ਨਹਿਰ ‘ਚ ਕਿਸੇ ਨੇ ਛਾਲ ਮਾਰ ਦਿੱਤੀ ਹੈ ਅਤੇ ਕੁਝ ਨੌਜਵਾਨਾਂ ਨੇ ਉਸ ਨੂੰ ਸ਼੍ਰੀ ਵਰੁਣ ਦੇਵ ਮੰਦਿਰ ਨੇੜਿਓਂ ਬਾਹਰ ਕੱਢ ਲਿਆ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਉਹ ਬਚ ਨਹੀਂ ਸਕਿਆ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮਾਮਲਾ ਦਰਜ ਕਰ ਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।

Leave a Reply