November 5, 2024

ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ’ਤੇ ਲਗਾਇਆ ਗਈਆਂ ਇਨ੍ਹਾਂ ਦੁਕਾਨਾਂ ਨੇ ਲੱਗੀ ਪਾਬੰਦੀ

ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ’ਤੇ ਲੰਮਾ ਸਮਾਂ ਚੱਲ ਰਹੀਆਂ ਮੀਟ, ਸ਼ਰਾਬ ਅਤੇ ਪਾਨ-ਬੀੜੀ ਦੀਆਂ ਦੁਕਾਨਾਂ ਨੂੰ ਸਮਾਜ ਸੁਧਾਰ ਸੰਸਥਾ ਪੰਜਾਬ ਦੇ ਪ੍ਰਧਾਨ ਰਣਜੀਤ ਸਿੰਘ ਭੋਸਾ ਦੁਆਰਾ ਮੁਹਿੰਮ ਚਲਾ ਕੇ ਬੰਦ ਕਰਵਾਉਣ ਨੂੰ ਗਿਆਨੀ ਗੁਰਮਿੰਦਰ ਸਿੰਘ ਅਤੇ ਗਿਆਨੀ ਕੇਵਲ ਸਿੰਘ ਨੇ ਸ਼ਲਾਘਾਯੋਗ ਕਦਮ ਦੱਸਿਆ ਹੈ।

ਉਨ੍ਹਾਂ ਕਿਹਾ ਕਿ ਭਾਈ ਭੋਮਾ ਵੱਲੋਂ ਸ਼ੁਰੂ ਕੀਤੇ ਇਸ ਉਪਰਾਲੇ ਵਿੱਚ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਇੱਕਜੁੱਟ ਹੋ ਕੇ ਸਾਥ ਦੇਣਾ ਚਾਹੀਦਾ ਹੈ ਤਾਂ ਜੋ ਗੁਰੂ ਘਰ ਦੀਆਂ ਸੜਕਾਂ ’ਤੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਇਨ੍ਹਾਂ ਦੁਕਾਨਾਂ ਨੂੰ ਇੱਥੋਂ ਹਟਾਇਆ ਜਾ ਸਕੇ। ਭਾਈ ਭੋਮਾ ਨੇ ਕਿਹਾ ਕਿ ਗੁਰੂ ਨਗਰੀ ਸਥਿਤ ਗੁਰਦੁਆਰਾ ਧੰਨ-ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼੍ਰੀ ਦੁਰਗਿਆਣਾ ਮੰਦਿਰ ਅਤੇ ਹੋਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਹਰ ਰੋਜ਼ ਦੁਨੀਆ ਭਰ ਤੋਂ ਲੱਖਾਂ ਸੰਗਤਾਂ ਹਵਾਈ ਜਹਾਜਾਂ, ਰੇਲਾਂ, ਬੱਸਾਂ, ਕਾਰਾਂ ਰਾਹੀਂ ਆਉਂਦੀਆਂ ਹਨ ਅਤੇ ਇਨ੍ਹਾਂ ਧਾਰਮਿਕ ਸਥਾਨਾਂ ‘ਤੇ ਥਾਂ-ਥਾਂ ਜਾਣ ਵਾਲੀਆਂ ਸੜਕਾਂ ‘ਤੇ ਠੇਕੇ ਅਤੇ ਪਾਨ-ਬੀੜੀ ਦੀਆਂ ਦੁਕਾਨਾਂ ਉਨ੍ਹਾਂ ਦੇ ਮਨਾਂ ਨੂੰ ਬਹੁਤ ਠੇਸ ਪਹੁੰਚਾਉਂਦੀਆਂ ਹਨ।

ਉਨ੍ਹਾਂ ਕਿਹਾ ਕਿ ਪਿਛਲੇ 13 ਸਾਲਾਂ ਤੋਂ ਡਿਪਟੀ ਕਮਿਸ਼ਨਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਨੂੰ ਹਰ ਮਹੀਨੇ ਮੰਗ ਪੱਤਰ ਦਿੱਤੇ ਜਾ ਰਹੇ ਹਨ ਪਰ ਪ੍ਰਸ਼ਾਸਨ ਦੇ ਕੁੰਭਕਰਨੀ ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ ਪਏ ਹਨ।

By admin

Related Post

Leave a Reply