ਬਟਾਲਾ : ਬਟਾਲਾ (Batala) ‘ਚ ਪੰਜਾਬ ਪੁਲਿਸ ਵਿਭਾਗ ‘ਚ ਸੇਵਾ ਨਿਭਾਅ ਰਹੇ ਏ.ਐਸ.ਆਈ ਜਗਦੀਸ਼ ਸਿੰਘ ਦੀ ਕੁਝ ਮਹੀਨੇ ਪਹਿਲਾਂ ਸੜਕ ਹਾਦਸੇ ‘ਚ ਮੌਤ ਹੋ ਗਈ ਸੀ। ਏ.ਐਸ.ਆਈ ਜਗਦੀਸ਼ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਐਚ.ਡੀ.ਐਫ. ਸੀ ਬੈਂਕ ਦੇ ਅਧਿਕਾਰੀਆਂ ਵੱਲੋਂ ਇੱਕ ਕਰੋੜ ਪੰਜ ਲੱਖ ਰੁਪਏ ਦਾ ਚੈੱਕ ਦਿੱਤਾ ਗਿਆ ਹੈ। ਇਹ ਚੈਕ ਐੱਸ. ਐੱਸ. ਪੀ ਬਟਾਲਾ ਮੈਡਮ ਅਸ਼ਵਨੀ ਗੋਟਿਆਲ ਅਤੇ ਸ. ਪੀ ਹੈੱਡ ਕੁਆਟਰ ਜਸਵੰਤ ਕੌਰ ਰਿਆੜ ਵੱਲੋਂ ਏ.ਐਸ.ਆਈ ਜਗਦੀਸ਼ ਸਿੰਘ ਦੀ ਪਤਨੀ ਹਰਜੀਤ ਕੌਰ ਨੂੰ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਚ.ਡੀ.ਐਫ.ਸੀ ਬੈਂਕ ਬਟਾਲਾ ਦੇ ਕਲੱਸਟਰ ਹੈੱਡ ਨਰਾਇਣ ਧੀਰ, ਜੈਦੀਪ ਨਾਰੰਗ ਅਤੇ ਬੈਂਕ ਮੈਨੇਜਰ ਅਮਿਤ ਚਤਰਾਟ ਨੇ ਸਾਂਝੇ ਤੌਰ ‘ਤੇ ਦੱਸਿਆ ਕਿ ਪੰਜਾਬ ਪੁਲਿਸ ਦੇ ਸਾਰੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੇ ਖਾਤੇ ਐੱਚ.ਡੀ.ਐੱਫ.ਸੀ. ਬੈਂਕ ਵਿੱਚ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪੁਲਿਸ ਅਧਿਕਾਰੀ ਜਾਂ ਕਰਮਚਾਰੀ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਜਾਂਦੀ ਹੈ ਤਾਂ ਬੈਂਕ ਉਸ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਦਿੰਦਾ ਹੈ ਅਤੇ ਜੇਕਰ ਪਰਿਵਾਰ ਦਾ ਕੋਈ ਬੱਚਾ ਪੜ੍ਹਦਾ ਹੈ ਤਾਂ ਉਸ ਦੇ ਬੱਚੇ ਦੀ ਪੜ੍ਹਾਈ ਦੇ ਖਰਚੇ ਲਈ 5 ਲੱਖ ਰੁਪਏ ਦਿੱਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਬਟਾਲਾ ਵਿਖੇ ਸੇਵਾ ਨਿਭਾਅ ਰਹੇ ਏ.ਐਸ.ਆਈ ਜਗਦੀਸ਼ ਸਿੰਘ ਦੀ 5 ਦਸੰਬਰ 2023 ਨੂੰ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ ਅਤੇ ਅੱਜ ਬੈਂਕ ਵੱਲੋਂ ਉਨ੍ਹਾਂ ਦੇ ਪਰਿਵਾਰ ਨੂੰ 1 ਕਰੋੜ 5 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ ਹੈ।

Leave a Reply