ਪੰਜਾਬ : ਜ਼ਿਲ੍ਹੇ ਦੇ ਪਿੰਡ ਕਾਲੇਕੇ ਵਿੱਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਪਿੰਡ ਦੇ ਚੌਕ ਵਿੱਚ 15-20 ਹਮਲਾਵਰਾਂ ਨੇ ਦੋ ਨੌਜਵਾਨਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਵਿੱਚ ਇੱਕ ਦੀ ਮੌਤ ਹੋ ਗਈ ਅਤੇ ਦੂਜੇ ਨੂੰ ਜ਼ਖ਼ਮੀ ਕਰ ਦਿੱਤਾ।

ਪ੍ਰਾਪਤ ਜਾਣਕਾਰੀ ਅਨੁਸਾਰ ਰੁਪਿੰਦਰ ਸ਼ਰਮਾ (23) ਪੁੱਤਰ ਰਾਜ ਕੁਮਾਰ ਅਤੇ ਜਸਪਾਲ ਸਿੰਘ ਵਾਸੀ ਪਿੰਡ ਕਾਲੇਕੇ ਸਥਿਤ ਪੀ.ਐਨ.ਬੀ ਬੈਂਕ ਕੋਲ ਬੈਠੇ ਸਨ ਕਿ 15-20 ਹਮਲਾਵਰਾਂ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਰੁਪਿੰਦਰ ਸ਼ਰਮਾ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਜਦਕਿ ਗੋਲੀ ਦੂਜੇ ਸਾਥੀ ਦੇ ਹੱਥ ‘ਚੋਂ ਲੰਘ ਗਈ।

ਪਿੰਡ ਵਿੱਚ ਰੌਲਾ ਪੈਣ ’ਤੇ ਉਕਤ ਨੌਜਵਾਨਾਂ ਦੇ ਪਰਿਵਾਰ ਵਾਲਿਆਂ ਨੇ ਤੁਰੰਤ ਉਨ੍ਹਾਂ ਨੂੰ ਐਂਬੂਲੈਂਸ ਰਾਹੀਂ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ, ਜਿੱਥੇ ਡਾਕਟਰਾਂ ਨੇ ਰੁਪਿੰਦਰ ਸ਼ਰਮਾ ਨੂੰ ਮ੍ਰਿਤਕ ਐਲਾਨ ਦਿੱਤਾ, ਜਦੋਂਕਿ ਜ਼ਖ਼ਮੀ ਜਸਪਾਲ ਸਿੰਘ ਦਾ ਇਲਾਜ ਚੱਲ ਰਿਹਾ ਹੈ। ਹਸਪਤਾਲ ਵੱਲੋਂ ਘਟਨਾ ਸਬੰਧੀ ਥਾਣਾ ਘਨੌਲਾ ਪੁਲਿਸ ਨੂੰ ਸੂਚਿਤ ਕਰਨ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।

Leave a Reply