ਹਾਈਕੋਰਟ ਦੇ ਸ਼ੰਭੂ ਬਾਰਡਰ ਖੋਲ੍ਹਣ ਦੇ ਫ਼ੈਸਲੇ ‘ਤੇ ਸਰਵਣ ਸਿੰਘ ਪੰਧੇਰ ਨੇ ਦਿੱਤੀ ਆਪਣੀ ਪ੍ਰਤੀਕਿਰਿਆ
By admin / July 10, 2024 / No Comments / Punjabi News
ਅੰਬਾਲਾ: ਹਰਿਆਣਾ ਸਰਕਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ (The Punjab and Haryana High Court) ਨੇ ਇਕ ਹਫਤੇ ਦੇ ਅੰਦਰ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਹਾਈਕੋਰਟ ਦੇ ਇਸ ਫ਼ੈਸਲੇ ‘ਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ (Farmer Leader Sarwan Singh Pandher) ਦੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ। ਕਿਸਾਨ ਆਗੂ ਨੇ ਆਪਣਾ ਪਹਿਲਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਸਭ ਤੋਂ ਪਹਿਲਾਂ ਉਹ ਵਕੀਲਾਂ ਤੋਂ ਹਾਈ ਕੋਰਟ ਦੇ ਇਸ ਫ਼ੈਸਲੇ ਦੀ ਕਾਪੀ ਲੈ ਕੇ ਆਉਣਗੇ। ਉਸ ਤੋਂ ਬਾਅਦ ਹਾਈ ਕੋਰਟ ਦੇ ਹੁਕਮਾਂ ਨੂੰ ਚੰਗੀ ਤਰ੍ਹਾਂ ਜਾਣਾਂਗੇ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਹਾਲੇ ਇੱਕ ਹਫ਼ਤੇ ਦਾ ਸਮਾਂ ਹੈ ਜਦੋਂਕਿ 16 ਜੁਲਾਈ ਨੂੰ ਕਿਸਾਨ ਇਸ ਸਬੰਧੀ ਮੀਟਿੰਗ ਕਰਨਗੇ। ਪੰਧੇਰ ਨੇ ਕਿਹਾ ਕਿ ਜਿੱਥੋਂ ਤੱਕ ਉਨ੍ਹਾਂ ਦਾ ਸਬੰਧ ਹੈ, ਉਹ ਪਹਿਲਾਂ ਵੀ ਕਹਿ ਚੁੱਕੇ ਹਨ ਕਿ ਉਨ੍ਹਾਂ ਦੇ ਪਾਸਿਓਂ ਸੜਕਾਂ ਬੰਦ ਨਹੀਂ ਕੀਤੀਆਂ ਗਈਆਂ। ਹਾਈ ਕੋਰਟ ਨੇ ਸਾਡੇ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਹਰਿਆਣਾ ਸਰਕਾਰ ਦੇ ਅੜਿੱਕੇ ਹਨ। ਕਿਸਾਨ ਆਗੂ ਨੇ ਕਿਹਾ ਕਿ ਜੇਕਰ ਹਰਿਆਣਾ ਸਰਕਾਰ ਨੇ ਬੈਰੀਕੇਡ ਹਟਾਏ ਤਾਂ ਉਹ 16 ਜੁਲਾਈ ਨੂੰ ਦਿੱਲੀ ਜਾ ਕੇ ਕਿਸਾਨ ਸੰਘਰਸ਼ ਦਾ ਫ਼ੈਸਲਾ ਲੈਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਸੜਕ ਨੂੰ ਬੰਦ ਨਹੀਂ ਕੀਤਾ ਜਾਵੇਗਾ।
ਦੱਸ ਦਈਏ ਕਿ ਪਿਛਲੇ 5 ਮਹੀਨਿਆਂ ਤੋਂ ਬੰਦ ਪਏ ਸ਼ੰਭੂ ਬਾਰਡਰ ਨੂੰ ਖੋਲ੍ਹਣ ਦੀ ਮੰਗ ਅੰਬਾਲਾ ਨਿਵਾਸੀ ਐਡਵੋਕੇਟ ਵਾਸੂ ਸ਼ਾਂਡਿਲਿਆ ਨੇ ਪੰਜਾਬ-ਹਰਿਆਣਾ ਹਾਈਕੋਰਟ ‘ਚ ਜਨਹਿਤ ਪਟੀਸ਼ਨ ਦਾਇਰ ਕਰਕੇ ਕੀਤੀ ਸੀ। ਇਸ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਹੁਣ ਸ਼ੰਭੂ ਸਰਹੱਦ ਖੋਲ੍ਹਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ ‘ਚ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਆਦੇਸ਼ ਵੀ ਦਿੱਤੇ ਗਏ ਹਨ।