ਹੁਣ ਸੜਕਾਂ ’ਤੇ ਖੜ੍ਹੇ ਹੋ ਕੇ ਸ਼ਰਾਬ ਪੀਣ ਵਾਲਿਆਂ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ
By admin / November 8, 2024 / No Comments / Punjabi News
ਮੋਗਾ: ਸ਼ਰਾਬ ਪੀਣ (The Drinkers) ਵਾਲਿਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿੱਚ ਸੜਕਾਂ ’ਤੇ ਖੜ੍ਹੇ ਹੋ ਕੇ ਸ਼ਰਾਬ ਪੀਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ (District Police Chief Ajay Gandhi) ਦੀਆਂ ਹਦਾਇਤਾਂ ਅਨੁਸਾਰ ਮੋਗਾ ਪੁਲਿਸ ਜਿੱਥੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਵਚਨਬੱਧ ਹੈ, ਉੱਥੇ ਹੀ ਪੁਲਿਸ ਨੇ ਬੀਤੀ ਦੇਰ ਸ਼ਾਮ ਸੜਕਾਂ ‘ਤੇ ਖੜ੍ਹ ਕੇ ਸ਼ਰਾਬ ਪੀਣ ਵਾਲਿਆਂ ‘ਤੇ ਸ਼ਿਕੰਜਾ ਕੱਸਿਆ ।
ਇਸ ਮੌਕੇ ਟ੍ਰੈਫਿਕ ਇੰਸਪੈਕਟਰ ਮੋਗਾ ਕੇ.ਸੀ ਪਰਾਸ਼ਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਲੋਕ ਬਾਜ਼ਾਰਾਂ ਅਤੇ ਸੜਕਾਂ ‘ਤੇ ਸ਼ਰੇਆਮ ਸ਼ਰਾਬ ਪੀਂਦੇ ਹਨ, ਜੋ ਕਿ ਬਹੁਤ ਮਾੜੀ ਗੱਲ ਹੈ। ਉਨ੍ਹਾਂ ਕਿਹਾ ਕਿ ਸ਼ਰਾਬ ਪੀਣਾ ਜਿੱਥੇ ਸਿਹਤ ਲਈ ਹਾਨੀਕਾਰਕ ਹੈ, ਉੱਥੇ ਹੀ ਇਸ ਤਰ੍ਹਾਂ ਸ਼ਰਾਬ ਪੀਣ ਨਾਲ ਬੱਚਿਆਂ ’ਤੇ ਵੀ ਮਾੜਾ ਅਸਰ ਪੈਂਦਾ ਹੈ। ਟਰੈਫਿਕ ਇੰਸਪੈਕਟਰ ਪਰਾਸ਼ਰ ਨੇ ਉਥੇ ਮੌਜੂਦ ਦੁਕਾਨਦਾਰਾਂ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਜੇਕਰ ਭਵਿੱਖ ਵਿੱਚ ਉਹ ਇਸ ਤਰ੍ਹਾਂ ਆਪਣੀਆਂ ਦੁਕਾਨਾਂ ਦੇ ਬਾਹਰ ਲੋਕਾਂ ਨੂੰ ਸ਼ਰਾਬ ਪਰੋਸਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਇਲਾਕੇ ਦੇ ਅਹਾਤੇ ਦਾ ਵੀ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ‘ਚ ਪੁਲਿਸ ਬਲ ਮੌਜੂਦ ਸੀ।