ਚੰਡੀਗੜ੍ਹ: ਹੋਲੀ ਤੋਂ ਪਹਿਲਾਂ ਪੰਜਾਬ ਵਿੱਚ ਮੌਸਮ ਬਦਲ ਗਿਆ ਹੈ। ਸੂਬੇ ਦੇ ਕਈ ਇਲਾਕਿਆਂ ‘ਚ ਬੀਤੀ ਰਾਤ ਤੋਂ ਬੱਦਲ ਛਾਏ ਹੋਏ ਹਨ ਅਤੇ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਇਸ ਤੋਂ ਇਲਾਵਾ ਕਈ ਥਾਵਾਂ ‘ਤੇ ਬਾਰਿਸ਼ ਵੀ ਹੋਈ ਹੈ। ਮੌਸਮ ਵਿਭਾਗ (The Meteorology Department) ਨੇ ਅਗਲੇ ਕੁਝ ਦਿਨਾਂ ਤੱਕ ਮੌਸਮ ਖਰਾਬ ਰਹਿਣ ਦੀ ਭਵਿੱਖਬਾਣੀ ਕੀਤੀ ਹੈ।
ਇਸ ਦੌਰਾਨ ਪੰਜਾਬ ਵਿੱਚ ਤਾਪਮਾਨ 16-17 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।ਇਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਪਿਛਲੇ ਕੁਝ ਦਿਨਾਂ ਤੋਂ ਗਰਮੀ ਦਾ ਅਹਿਸਾਸ ਹੋ ਰਿਹਾ ਸੀ ਪਰ ਅਚਾਨਕ ਮੌਸਮ ਨੇ ਕਰਵਟ ਲੈ ਲਿਆ ਹੈ ਅਤੇ ਪਾਰਾ ਡਿੱਗ ਗਿਆ ਹੈ। ਗਰਮੀ ਦੀ ਗੱਲ ਕਰੀਏ ਤਾਂ ਪੰਜਾਬ ‘ਚ ਤਾਪਮਾਨ 30 ਡਿਗਰੀ ਤੋਂ ਉਪਰ ਪਹੁੰਚ ਗਿਆ ਹੈ ਅਤੇ ਲੋਕ ਦੁਪਹਿਰ ਵੇਲੇ ਹੀ ਗਰਮੀ ਤੋਂ ਪ੍ਰੇਸ਼ਾਨ ਹੋਣ ਲੱਗੇ ਹਨ।