ਅੰਬਾਲਾ: ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ-ਮਜ਼ਦੂਰ ਮੋਰਚਾ (The United Kisan Morcha and The Kisan-Mazdoor Morcha) ਦੇ ਸਾਂਝੇ ਸੱਦੇ ‘ਤੇ ਸ਼ੰਭੂ ਰੇਲਵੇ ਸਟੇਸ਼ਨ ‘ਤੇ ਅੰਦੋਲਨ ਚੱਲ ਰਿਹਾ ਹੈ। ਕਿਸਾਨ ਪਿਛਲੇ ਹਫ਼ਤੇ ਤੋਂ ਪਟੜੀਆਂ ਜਾਮ ਕਰਕੇ ਹੜਤਾਲ (Strike) ’ਤੇ ਬੈਠੇ ਹਨ। ਕਿਸਾਨਾਂ ਦੀ ਮੰਗ ਹੈ ਕਿ ਜਦੋਂ ਤੱਕ ਤਿੰਨੇ ਕਿਸਾਨਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਉਦੋਂ ਤੱਕ ਰੇਲਵੇ ਟਰੈਕ ਨਹੀਂ ਖੋਲ੍ਹਿਆ ਜਾਵੇਗਾ। ਇਸ ਦੇ ਨਾਲ ਹੀ ਕਿਸਾਨਾਂ ਨੇ ਸਰਕਾਰ ਨੂੰ 27 ਅਪ੍ਰੈਲ ਤੱਕ ਦਾ ਅਲਟੀਮੇਟਮ ਦਿੱਤਾ ਹੈ।

ਕਿਸਾਨਾਂ ਦੀ ਇਸ ਹੜਤਾਲ ਕਾਰਨ ਰਾਹਗੀਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਰੇਲਵੇ ਨੂੰ ਵਿੱਤੀ ਘਾਟਾ ਵੀ ਝੱਲਣਾ ਪੈ ਰਿਹਾ ਹੈ। ਅੱਜ ਵੀ ਕਿਸਾਨਾਂ ਦੇ ਅੰਦੋਲਨ ਕਾਰਨ 63 ਟਰੇਨਾਂ ਨੂੰ ਰੱਦ ਕਰਨਾ ਪਿਆ। ਇਸ ਦੇ ਨਾਲ ਹੀ ਕਈ ਟਰੇਨਾਂ ਦੇ ਰੂਟਾਂ ‘ਚ ਵੀ ਬਦਲਾਅ ਕੀਤੇ ਗਏ ਹਨ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਾਡੇ ਅੰਦੋਲਨ ਨੂੰ 70 ਦਿਨ ਤੋਂ ਵੱਧ ਸਮਾਂ ਹੋ ਗਿਆ ਹੈ। ਅੰਦੋਲਨ ਦੇ 100 ਦਿਨ ਪੂਰੇ ਹੋਣ ਤੋਂ ਬਾਅਦ ਲੱਖਾਂ ਕਿਸਾਨ ਸ਼ੰਭੂ, ਡੱਬਵਾਲੀ ਅਤੇ ਖਨੌਰੀ ਬਾਰਡਰ ‘ਤੇ ਇਕੱਠੇ ਹੋਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਰਿਆਣਾ, ਪੰਜਾਬ, ਯੂਪੀ ਅਤੇ ਹਿਮਾਚਲ ਦੇ ਕਿਸਾਨਾਂ ਨੂੰ ਹੁਣ ਤੋਂ ਹੀ ਤਿਆਰੀਆਂ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਪੀਐਮ ਮੋਦੀ ‘ਤੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੋਈ ਸ਼ੱਕ ਹੈ ਤਾਂ ਉਹ ਉਸ ਦਿਨ ਸਰਹੱਦ ‘ਤੇ ਆ ਕੇ ਇੱਕ ਵਾਰ ਜਰੂਰ ਦੇਖ ਲੈਣ । ਕਿਸਾਨ ਆਗੂ ਨੇ ਕਿਹਾ ਕਿ ਅਸੀਂ 1 ਮਈ ਨੂੰ ਸਰਹੱਦ ‘ਤੇ ਅਸੀਂ ਮਜ਼ਦੂਰ ਦਿਵਸ ਮਨਾਵਾਂਗੇ।

Leave a Reply