ਅੰਮ੍ਰਿਤਸਰ : ਵਿਜੀਲੈਂਸ ਬਿਊਰੋ (VB) ਨੇ ਸਬ-ਡਵੀਜ਼ਨ ਜਸਤਰਵਾਲ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਤਾਇਨਾਤ PSPCL (ਬਿਜਲੀ ਵਿਭਾਗ) ਦੇ ਲਾਈਨਮੈਨ ਹਰਦੀਪ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਐਸਐਸਪੀ ਲਖਬੀਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਲੋਪੋਕੇ ਦੇ ਪਿੰਡ ਮੁਹਾਰਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਸ਼ ਹੈ ਕਿ ਹਾਲ ਹੀ ਵਿੱਚ ਆਏ ਝੱਖੜ ਦੌਰਾਨ ਉਸ ਦੇ ਖੇਤਾਂ ਵਿੱਚ ਲੱਗਿਆ ਬਿਜਲੀ ਦਾ ਟ੍ਰਾਂਸਫਾਰਮਰ ਡਿੱਗ ਪਿਆ ਸੀ ਅਤੇ ਇਸ ਦੀ ਮੁਰੰਮਤ ਕਰਨ ਦੇ ਬਦਲੇ ਉਕਤ ਲਾਈਨਮੈਨ ਨੇ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ, ਜਿਸ ਵਿੱਚੋਂ ਉਸ ਨੇ 5,000 ਰੁਪਏ ਨਕਦ ਲਏ ਸਨ। ਇਸ ਤੋਂ ਬਾਅਦ ਉਕਤ ਮੁਲਜ਼ਮ ਲਾਈਨਮੈਨ ਹਰਦੀਪ ਸਿੰਘ ਬਾਕੀ ਪੈਸੇ ਲਈ ਉਸ ਨੂੰ ਤੰਗ ਕਰਦਾ ਰਿਹਾ, ਇਸ ਲਈ ਸ਼ਿਕਾਇਤਕਰਤਾ ਨੇ 10,000 ਰੁਪਏ ਹੋਰ ਟਰਾਂਸਫਰ ਕਰ ਦਿੱਤੇ। ਅਧਿਕਾਰੀ ਨੇ ਦੱਸਿਆ ਕਿ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕਥਾਮ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
The post ਵਿਜੀਲੈਂਸ ਬਿਊਰੋ ਨੇ PSPCLਦੇ ਲਾਈਨਮੈਨ ਨੂੰ 15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਕੀਤਾ ਗ੍ਰਿਫ਼ਤਾਰ appeared first on TimeTv.
Leave a Reply