ਜਲੰਧਰ : ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀਆਂ ਦਾ ਮਾਮਲਾ ਲਗਾਤਾਰ ਗਰਮਾਇਆ ਹੋਇਆ ਹੈ। ਇਸ ਦੌਰਾਨ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਅਮਰੀਕਾ ਤੋਂ ਡਿਪੋਰਟ ਕੀਤੇ ਗਏ 11 ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਈ.ਡੀ ਨੇ ਤਲਬ ਕੀਤਾ ਹੈ। ਇਸ ਨੇ ਅਪਰਾਧ ਦੀ ਆਮਦਨ ਦਾ ਪਤਾ ਲਗਾਉਣ ਲਈ ਪੀ.ਐਮ.ਐਲ.ਏ. ਤਹਿਤ ਜਾਂਚ ਵੀ ਸ਼ੁਰੂ ਕੀਤੀ ਹੈ। ਇਹ ਕਾਰਵਾਈ ਡੰਕੀ ਰਸਤੇ ਰਾਹੀਂ ਅਮਰੀਕਾ ਭੇਜਣ ਵਾਲੇ ਟਰੈਵਲ ਏਜੰਟਾਂ ‘ਤੇ ਸ਼ਿਕੰਜਾ ਕੱਸਣ ਲਈ ਕੀਤੀ ਗਈ ਹੈ। ਇਸ ਦੇ ਨਾਲ ਹੀ ਈ.ਡੀ ਨੇ ਇਨ੍ਹਾਂ 11 ਲੋਕਾਂ ਨੂੰ ਜਲੰਧਰ ਸਥਿਤ ਦਫ਼ਤਰ ‘ਚ ਪੇਸ਼ ਹੋਣ ਲਈ ਕਿਹਾ ਹੈ।
ਈ.ਡੀ ਨੇ ਜਿਨ੍ਹਾਂ 11 ਲੋਕਾਂ ਨੂੰ ਸੰਮਨ ਭੇਜਿਆ ਹੈ ਉਨ੍ਹਾਂ ਵਿਚੋਂ 10 ਪੰਜਾਬ ਦੇ ਹਨ ਅਤੇ ਇਕ ਹਰਿਆਣਾ ਤੋਂ ਹੈ। ਡਿਪੋਰਟ ਕੀਤੇ ਗਏ ਲੋਕਾਂ ਦੀ ਜਾਂਚ ਤੋਂ ਬਾਅਦ ਅੰਕੜਿਆਂ ਤੋਂ ਪਤਾ ਲੱਗਾ ਹੈ ਕਿ 44 ਕਰੋੜ ਰੁਪਏ ਤੋਂ ਵੱਧ ਦਾ ਭੁਗਤਾਨ ਟਰੈਵਲ ਏਜੰਟਾਂ ਨੂੰ ਕੀਤਾ ਗਿਆ ਸੀ। ਡੰਕੀ ਲਗਾ ਕੇ ਅਮਰੀਕਾ ਪਹੁੰਚਣ ਲਈ ਇਕ ਵਿਅਕਤੀ ਨੇ ਲਗਭਗ 40 ਤੋਂ 50 ਲੱਖ ਰੁਪਏ ਦਾ ਭੁਗਤਾਨ ਕੀਤਾ ਸੀ। ਇਸ ਤੋਂ ਬਾਅਦ ਈ.ਡੀ ਨੇ ਜਾਂਚ ਸ਼ੁਰੂ ਕੀਤੀ ਅਤੇ ਡਿਪੋਰਟ ਕੀਤੇ ਗਏ 11 ਲੋਕਾਂ ਦੀ ਜਾਣਕਾਰੀ ਇਕੱਠੀ ਕਰਕੇ ਜਾਂਚ ਸ਼ੁਰੂ ਕੀਤੀ।
ਦੱਸ ਦੇਈਏ ਕਿ ਟਰੰਪ ਸਰਕਾਰ ਵੱਲੋਂ ਅਮਰੀਕਾ ‘ਚ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ‘ਤੇ ਸਖਤ ਕਾਰਵਾਈ ਕੀਤੀ ਗਈ ਸੀ ਅਤੇ ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ ਸੀ। ਡਿਪੋਰਟ ਕੀਤੇ ਗਏ ਲੋਕਾਂ ਵਿਚੋਂ 131 ਪੰਜਾਬ ਨਾਲ ਸਬੰਧਤ ਹਨ। ਇਸ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਜੋ ਟਰੈਵਲ ਏਜੰਟਾਂ ‘ਤੇ ਸ਼ਿਕੰਜਾ ਕੱਸਿਆ ਜਾ ਸਕੇ।
The post ਅਮਰੀਕਾ ਤੋਂ ਡਿਪੋਰਟ ਕੀਤੇ ਗਏ 11 ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਈ.ਡੀ ਨੇ ਕੀਤਾ ਤਲਬ appeared first on Time Tv.
Leave a Reply