ਪੰਜਾਬ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਕੌਂਸਲਰ ਸੇਰ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ, ‘ਆਪ’ ਕੌਂਸਲਰ ਸੁਰਜੀਤ ਕੌਰ ਦੇ ਦਿਓਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਆਮ ਆਦਮੀ ਪਾਰਟੀ ਦੇ ਕੌਂਸਲਰ ਸੁਰਜੀਤ ਕੌਰ ਦੇ ਦਿਓਰ ਅਤੇ ਉਸਦੇ ਸਾਥੀ ਨੂੰ ਅੰਮ੍ਰਿਤਸਰ ਦੇ ਵਾਰਡ ਨੰਬਰ 71 ਤੋਂ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਗੁਪਤ ਸੂਚਨਾ ਦੇ ਆਧਾਰ ‘ਤੇ ਨਾਕਾਬੰਦੀ ਦੌਰਾਨ ਦੋਵਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਕਤ ਕਾਰਵਾਈ ਅੰਮ੍ਰਿਤਸਰ ਦੀ ਗੇਟ ਹਕੀਮ ਪੁਲਿਸ ਵੱਲੋਂ ਕੀਤੀ ਗਈ ਹੈ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਪਛਾਣ ਕੌਂਸਲਰ ਦੇ ਦਿਓਰ ਵਿਕਰਮਜੀਤ ਸਿੰਘ ਅਤੇ ਉਸਦੇ ਸਾਥੀ ਸਤਬੀਰ ਸਿੰਘ ਵਜੋਂ ਹੋਈ ਹੈ, ਜੋ ਕਿ ਥਾਣਾ ਕੋਟ ਖਾਲਸਾ ਅਧੀਨ ਪੈਂਦੇ ਗੁਰੂ ਨਾਨਕਪੁਰਾ ਇਲਾਕੇ ਦੇ ਰਹਿਣ ਵਾਲੇ ਹਨ। ਪੁਲਿਸ ਦੋਵਾਂ ਤੋਂ ਪੁੱਛਗਿੱਛ ਕਰ ਰਹੀ ਹੈ, ਜਿਸ ਤੋਂ ਬਾਅਦ ਹੋਰ ਵੀ ਕਈ ਜਾਣਕਾਰੀਆਂ ਸਾਹਮਣੇ ਆਉਣ ਦੀ ਸੰਭਾਵਨਾ ਹੈ। ਤੁਹਾਨੂੰ ਦੱਸ ਦੇਈਏ ਕਿ ਦੋਵੇਂ ਨੌਜਵਾਨ ਹਲਕਾ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਦੇ ਕਰੀਬੀ ਸਨ।
The post ‘ਆਪ’ ਕੌਂਸਲਰ ਸੁਰਜੀਤ ਕੌਰ ਦੇ ਦਿਓਰ ਨੂੰ ਪੁਲਿਸ ਨੇ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ appeared first on TimeTv.
Leave a Reply