ਪਾਣੀਪਤ : ਹਰਿਆਣਾ ਤੋਂ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਈ.ਡੀ ਨੇ ਸਮਾਲਖਾ ਤੋਂ ਸਾਬਕਾ ਕਾਂਗਰਸੀ ਵਿਧਾਇਕ ਧਰਮ ਸਿੰਘ ਚੋਕਰ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਧਰਮ ਸਿੰਘ ਚੋਕਰ ਨੂੰ ਦਿੱਲੀ ਦੇ ਇਕ ਹੋਟਲ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ, ਇਹ ਮਾਮਲਾ 1500 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਦਾ ਹੈ। ਧਰਮ ਸਿੰਘ ਚੋਕਰ ਦੋ ਵਾਰ ਸਮਾਲਖਾ ਤੋਂ ਵਿਧਾਇਕ ਰਹਿ ਚੁੱਕੇ ਹਨ। ਇਸ ਤੋਂ ਪਹਿਲਾਂ ਈ.ਡੀ ਨੇ ਧਰਮ ਸਿੰਘ ਚੋਕਰ ਦੇ ਟਿਕਾਣਿਆਂ ‘ਤੇ ਕਈ ਵਾਰ ਛਾਪੇਮਾਰੀ ਕੀਤੀ ਸੀ।
The post ਈ.ਡੀ ਨੇ ਧਰਮ ਸਿੰਘ ਚੋਕਰ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਕੀਤਾ ਗ੍ਰਿਫ਼ਤਾਰ appeared first on TimeTv.
Leave a Reply