ਨਵੀਂ ਦਿੱਲੀ : ਦੇਸ਼ ਭਰ ਵਿੱਚ ਮੌਸਮ ਤੇਜ਼ੀ ਨਾਲ ਬਦਲ ਰਿਹਾ ਹੈ। ਭਾਰੀਂ ਮੀਂਹ ਤੋਂ ਬਾਅਦ ਠੰਡ ਦਸਤਕ ਦੇਣ ਲਈ ਤਿਆਰ ਹੈ। ਹਾਲਾਂਕਿ ਕਈ ਰਾਜਾਂ ਵਿੱਚ ਮੀਂਹ ਦਾ ਦੌਰ ਅਜੇ ਵੀ ਜਾਰੀ ਹੈ। ਆਈ.ਐਮ.ਡੀ. ਦਾ ਅਨੁਮਾਨ ਹੈ ਕਿ ਇਸ ਹਫ਼ਤੇ ਤੱਕ ਮੀਂਹ ਦਾ ਦੌਰ ਜਾਰੀ ਰਹਿ ਸਕਦਾ ਹੈ। ਬੰਗਾਲ ਦੀ ਖਾੜੀ ਦੇ ਉੱਤਰ-ਪੂਰਬ ਅਤੇ ਨੇੜਲੇ ਬੰਗਲਾਦੇਸ਼ ਦੇ ਤੱਟ ‘ਤੇ ਘੱਟ ਦਬਾਅ ਦਾ ਖੇਤਰ ਬਣਿਆ ਹੋਇਆ ਹੈ। 5 ਤੋਂ 8 ਨਵੰਬਰ ਦੌਰਾਨ ਤਾਮਿਲਨਾਡੂ ਵਿੱਚ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਬਹੁਤ ਸੰਭਾਵਨਾ ਹੈ। ਜੰਮੂ ਖੇਤਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਗਰਜ ਨਾਲ ਛਰਾਟਾਂ ਪੈਣ ਦੀ ਸੰਭਾਵਨਾ ਹੈ। ਬਿਜਲੀ ਚਮਕਣ ਦੇ ਨਾਲ 40 ਤੋਂ 50 ਕਿ.ਮੀ. ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ ਉਮੀਦ ਹੈ।
ਕਈ ਰਾਜਾਂ ਵਿੱਚ ਜਾਰੀ ਰਹੇਗਾ ਮੀਂਹ ਦਾ ਦੌਰ
ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਇਸ ਹਫ਼ਤੇ ਦੱਖਣੀ ਭਾਰਤ ਦੇ ਕਈ ਰਾਜਾਂ ਵਿੱਚ ਮੀਂਹ ਜਾਰੀ ਰਹਿ ਸਕਦਾ ਹੈ। ਤਾਮਿਲਨਾਡੂ ਦੇ ਕੁਝ ਖੇਤਰਾਂ ਵਿੱਚ 6 ਨਵੰਬਰ ਤੱਕ ਭਾਰੀ ਮੀਂਹ ਪੈ ਸਕਦਾ ਹੈ। ਆਉਣ ਵਾਲੇ ਦਿਨਾਂ ਵਿੱਚ ਆਂਧਰਾ ਪ੍ਰਦੇਸ਼, ਕਰਨਾਟਕ, ਤੇਲੰਗਾਨਾ ਅਤੇ ਰਾਇਲਸੀਮਾ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈਣ ਦੀ ਉਮੀਦ ਹੈ। ਇੱਥੇ ਵੀ ਗਰਜ-ਤੂਫਾਨ ਆਉਣ ਦੀ ਸੰਭਾਵਨਾ ਹੈ।
ਦੱਖਣੀ ਪ੍ਰਾਇਦੀਪ ਭਾਰਤ ਵਿੱਚ ਭਾਰੀ ਮੀਂਹ ਦੀ ਸੰਭਾਵਨਾ
- ਮੌਸਮ ਵਿਭਾਗ ਦਾ ਅਨੁਮਾਨ ਹੈ ਕਿ 7 ਤੋਂ 8 ਨਵੰਬਰ ਦੇ ਦੌਰਾਨ ਤਮਿਲਨਾਡੂ ਵਿੱਚ ਕਈ ਥਾਵਾਂ ‘ਤੇ ਹਲਕੇ ਤੋਂ ਮੱਧਮ ਮੀਂਹ ਪੈ ਸਕਦਾ ਹੈ।
- 6 ਤੋਂ 9 ਨਵੰਬਰ ਤੱਕ ਤਾਮਿਲਨਾਡੂ ਵਿੱਚ ਕੁਝ ਥਾਵਾਂ ‘ਤੇ, 5 ਤੋਂ 7 ਨਵੰਬਰ ਤੱਕ ਰਾਇਲਸੀਮਾ ਵਿੱਚ, 5 ਨਵੰਬਰ ਨੂੰ ਤੱਟਵਰਤੀ ਅਤੇ ਉੱਤਰੀ ਅੰਦਰੂਨੀ ਕਰਨਾਟਕ ਵਿੱਚ ਅਤੇ 5 ਤੋਂ 7 ਨਵੰਬਰ ਤੱਕ ਦੱਖਣੀ ਅੰਦਰੂਨੀ ਕਰਨਾਟਕ ਵਿੱਚ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ।
- 7 ਨਵੰਬਰ ਨੂੰ ਤੇਲੰਗਾਨਾ ਵਿੱਚ ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਹਵਾ ਦੀ ਗਤੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ।
ਪੂਰਬੀ ਅਤੇ ਉੱਤਰ-ਪੂਰਬੀ ਭਾਰਤ ਵਿੱਚ ਭਾਰੀ ਮੀਂਹ ਦੀ ਚੇਤਾਵਨੀ
- 6 ਨਵੰਬਰ ਨੂੰ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ ਅਤੇ ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਗਰਜ-ਤੂਫਾਨ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।
- 6 ਨਵੰਬਰ ਨੂੰ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
The post ਦੇਸ਼ ਭਰ ਦੇ ਇਨ੍ਹਾਂ ਰਾਜਾਂ ’ਚ ਭਾਰੀਂ ਮੀਂਹ ਪੈਣ ਦੀ ਸੰਭਾਵਨਾ, ਆਈ.ਐਮ.ਡੀ. ਨੇ ਜਾਰੀ ਕੀਤੀ ਚੇਤਾਵਨੀ appeared first on TimeTv.



Leave a Reply