ਲੁਧਿਆਣਾ : ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਿਸ ਨੇ ਜਵਾਹਰ ਨਗਰ ਕੈਂਪ (Jawahar Nagar Camp) ਨੇੜੇ ਇੱਕ ਨਸ਼ਾ ਤਸਕਰ ਨੂੰ 15 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਦੀਪਕ ਕੁਮਾਰ ਵਜੋਂ ਹੋਈ ਹੈ, ਜੋ ਕਿ ਲੇਬਰ ਕਲੋਨੀ ਦਾ ਰਹਿਣ ਵਾਲਾ ਹੈ।
ਜਾਂਚ ਅਧਿਕਾਰੀ ਜਸਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਜਵਾਹਰ ਨਗਰ ਕੈਂਪ ਦੇ ਬਟਾਰਾ ਪਾਰਕ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਨਾਕਾਬੰਦੀ ਦੌਰਾਨ ਦੋਸ਼ੀ ਦੀਪਕ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 15 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਦੋਸ਼ੀ ਨਸ਼ੇ ਦਾ ਆਦੀ ਹੈ। ਇਸ ਤੋਂ ਇਲਾਵਾ, ਦੋਸ਼ੀ ਕਿਸ ਨੂੰ ਨਸ਼ੀਲੇ ਪਦਾਰਥ ਸਪਲਾਈ ਕਰਨ ਜਾ ਰਿਹਾ ਸੀ? ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਫਿਲਹਾਲ ਪੁਲਿਸ ਨੇ ਦੋਸ਼ੀ ਦੀਪਕ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।
The post ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ 15 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕੀਤਾ ਗ੍ਰਿਫ਼ਤਾਰ appeared first on TimeTv.
Leave a Reply