ਪਟਿਆਲਾ : ਪੰਜਾਬ ਵਿੱਚ ਝੋਨੇ ਦੀ ਲੁਆਈ ਦਾ ਚੌਥਾ ਪੜਾਅ ਸ਼ੁਰੂ ਹੁੰਦੇ ਹੀ ਅੱਜ ਬਿਜਲੀ ਦੀ ਮੰਗ ਦਾ ਨਵਾਂ ਰਿਕਾਰਡ ਬਣ ਗਿਆ ਅਤੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਨੇ ਬਿਨਾਂ ਕਿਸੇ ਬਿਜਲੀ ਕੱਟ ਦੇ ਬਿਜਲੀ ਸਪਲਾਈ ਕਰਕੇ ਇੱਕ ਨਵਾਂ ਰਿਕਾਰਡ ਕਾਇਮ ਕੀਤਾ ਹੈ। ਅੱਜ ਦੁਪਹਿਰ 2.46 ਵਜੇ ਦੇ ਕਰੀਬ ਬਿਜਲੀ ਦੀ ਮੰਗ 16126 ਮੈਗਾਵਾਟ ਦੇ ਅੰਕੜੇ ਨੂੰ ਛੂਹ ਗਈ, ਜਦੋਂ ਕਿ ਪਿਛਲੇ ਸਾਲ 19 ਜੂਨ ਨੂੰ ਬਿਜਲੀ ਦੀ ਮੰਗ 16089 ਮੈਗਾਵਾਟ ਦਰਜ ਕੀਤੀ ਗਈ ਸੀ।
ਪੰਜਾਬ ਵਿੱਚ ਵਧੀ ਹੋਈ ਗਰਮੀ, ਜੋ ਕਿ ਤੰਦੂਰ ਵਾਂਗ ਬਲ ਰਹੀ ਹੈ, ਨੇ ਵੀ ਬਿਜਲੀ ਦੀ ਮੰਗ ਵਿੱਚ ਯੋਗਦਾਨ ਪਾਇਆ ਹੈ। ਪਾਵਰਕਾਮ ਨੇ ਸਰਕਾਰੀ ਅਤੇ ਨਿੱਜੀ ਖੇਤਰ ਦੇ ਸਾਰੇ ਥਰਮਲ ਪਲਾਂਟਾਂ ਦੇ ਸਾਰੇ ਯੂਨਿਟ ਸ਼ੁਰੂ ਕਰ ਦਿੱਤੇ ਹਨ ਅਤੇ ਇਨ੍ਹਾਂ ਤੋਂ ਇਲਾਵਾ, ਪਣਬਿਜਲੀ ਪ੍ਰੋਜੈਕਟਾਂ ‘ਤੇ ਸੂਰਜੀ ਊਰਜਾ ਪ੍ਰੋਜੈਕਟਾਂ ਤੋਂ ਵੀ ਬਿਜਲੀ ਪ੍ਰਾਪਤ ਕੀਤੀ ਜਾ ਰਹੀ ਹੈ, ਜਦੋਂ ਕਿ ਬਿਜਲੀ ਖਰੀਦ ਕੇ ਸਪਲਾਈ ਵੀ ਜਾਰੀ ਹੈ।
The post ਪੰਜਾਬ ਦੇ ਬਿਜਲੀ ਖਪਤਕਾਰਾਂ ਲਈ ਵੱਡੀ ਖ਼ਬਰ appeared first on TimeTv.
Leave a Reply