Advertisement

ਵਿਜੀਲੈਂਸ ਵੱਲੋਂ ਨਗਰ ਨਿਗਮ ਦੇ ATP ਸੁਖਦੇਵ ਵਸ਼ਿਸ਼ਟ ਨੂੰ ਅਦਾਲਤ ‘ਚ ਕੀਤਾ ਗਿਆ ਪੇਸ਼

ਜਲੰਧਰ : ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਨਗਰ ਨਿਗਮ ਦੇ ਏ.ਟੀ.ਪੀ. ਸੁਖਦੇਵ ਵਸ਼ਿਸ਼ਟ ਨੂੰ 3 ਦਿਨਾਂ ਦੇ ਰਿਮਾਂਡ ਦੀ ਮਿਆਦ ਖਤਮ ਹੋਣ ਤੋਂ ਬਾਅਦ ਅੱਜ ਦੁਬਾਰਾ ਮਿਸ ਏਕਤਾ ਜੱਜ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਭਾਰੀ ਪੁਲਿਸ ਫੋਰਸ ਦੇ ਵਿਚਕਾਰ ਵਿਜੀਲੈਂਸ ਪੁਲਿਸ ਅਧਿਕਾਰੀਆਂ ਨੇ ਅਦਾਲਤ ਵਿੱਚ ਪੇਸ਼ ਕੀਤਾ। ਇਸ ਦੌਰਾਨ, ਸਰਕਾਰੀ ਵਕੀਲ ਅਤੇ ਬਚਾਅ ਪੱਖ ਦੇ ਵਕੀਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ, ਅਦਾਲਤ ਨੇ ਏ.ਟੀ.ਪੀ. ਵਸ਼ਿਸ਼ਟ ਨੂੰ 14 ਦਿਨਾਂ ਦਾ ਨਿਆਂਇਕ ਰਿਮਾਂਡ ਦੇ ਕੇ ਜੇਲ੍ਹ ਭੇਜਣ ਦਾ ਹੁਕਮ ਦਿੱਤਾ।

ਕੀ ਹੈ ਮਾਮਲਾ
ਤੁਹਾਨੂੰ ਦੱਸ ਦੇਈਏ ਕਿ ਸੁਖਦੇਵ ਵਸ਼ਿਸ਼ਟ, ਜਿਸਨੂੰ ਕੇਂਦਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਦਾ ਕਰੀਬੀ ਦੱਸਿਆ ਜਾਂਦਾ ਹੈ, ਅਤੇ ਉਸਦਾ ਨਾਮ ਕਈ ਵੱਡੇ ਘੁਟਾਲਿਆਂ ਵਿੱਚ ਆਇਆ ਹੈ, ਜਿਸ ਤੋਂ ਬਾਅਦ ਵਿਜੀਲੈਂਸ ਨੇ ਬੀਤੇ ਦਿਨ ਜਲੰਧਰ ਨਗਰ ਨਿਗਮ ‘ਤੇ ਛਾਪਾ ਮਾਰਿਆ ਅਤੇ ਉੱਥੋਂ ਏ.ਟੀ.ਪੀ. ਸੁਖਦੇਵ ਵਸ਼ਿਸ਼ਟ ਨੂੰ ਗ੍ਰਿਫ਼ਤਾਰ ਕਰ ਲਿਆ। ਸੁਖਦੇਵ ‘ਤੇ ਜਾਣਬੁੱਝ ਕੇ ਅਰਜ਼ੀਆਂ ਦੀ ਪ੍ਰਵਾਨਗੀ ਵਿੱਚ ਦੇਰੀ ਕਰਨ ਅਤੇ ਬਦਲੇ ਵਿੱਚ ਵੱਡੀ ਰਕਮ ਵਸੂਲਣ ਦਾ ਦੋਸ਼ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਗਾਇਆ ਕਿ ਏ.ਟੀ.ਪੀ. ਨੇ ਇਕ ਕੇਸ ਨੂੰ ਕਲੀਅਰ ਕਰਨ ਲਈ ਉਸ ਤੋਂ 30,000 ਰੁਪਏ ਦੀ ਰਿਸ਼ਵਤ ਮੰਗੀ ਸੀ।

The post ਵਿਜੀਲੈਂਸ ਵੱਲੋਂ ਨਗਰ ਨਿਗਮ ਦੇ ATP ਸੁਖਦੇਵ ਵਸ਼ਿਸ਼ਟ ਨੂੰ ਅਦਾਲਤ ‘ਚ ਕੀਤਾ ਗਿਆ ਪੇਸ਼ appeared first on TimeTv.

Leave a Reply

Your email address will not be published. Required fields are marked *