Advertisement

ਸਰਕਾਰੀ ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਇਨ੍ਹਾਂ ਨਿੱਜੀ ਸਕੂਲਾਂ ਦੇ ਲਾਇਸੈਂਸ ਕਰ ਦਿੱਤੇ ਜਾਣਗੇ ਰੱਦ

ਜਲੰਧਰ : ਸਿੱਖਿਆ ਦੇ ਅਧਿਕਾਰ ਕਾਨੂੰਨ ਤਹਿਤ ਪੰਜਾਬ ਸਰਕਾਰ ਸਰਕਾਰੀ ਹੁਕਮਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਲਈ ਹਰ ਤਰ੍ਹਾਂ ਨਾਲ ਜੁਟੀ ਹੋਈ ਹੈ। ਇਹ ਜਾਣਕਾਰੀ ਪੰਜਾਬ ਦੇ ਬਾਗਬਾਨੀ, ਆਜ਼ਾਦੀ ਘੁਲਾਟੀਏ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰੀ ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਨਿੱਜੀ ਸਕੂਲਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਜਾਣਗੇ।

ਕੈਬਨਿਟ ਮੰਤਰੀ ਨੇ ਪੰਜਾਬ ਦੇ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਲਈ 25 ਪ੍ਰਤੀਸ਼ਤ ਸੀਟਾਂ ਰਾਖਵੀਆਂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਸਿੱਖਿਆ ਦਾ ਅਧਿਕਾਰ ਐਕਟ, 2009 ਦੇ ਉਪਬੰਧਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ ਅਤੇ ਪੰਜਾਬ ਸਰਕਾਰ 2025-26 ਦੇ ਅਕਾਦਮਿਕ ਸੈਸ਼ਨ ਤੋਂ ਇਸਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਜ਼ਰੂਰੀ ਕਦਮ ਚੁੱਕੇਗੀ।

ਭਗਤ ਨੇ ਕਿਹਾ ਕਿ ਆਰ.ਟੀ.ਆਈ. ਐਕਟ ਅਧੀਨ ਆਉਣ ਵਾਲੇ ਸਾਰੇ ਸਕੂਲਾਂ ਨੂੰ ਆਪਣੀਆਂ ਕਲਾਸਾਂ ਵਿੱਚ ਕੁੱਲ ਸੀਟਾਂ ਦਾ 25 ਪ੍ਰਤੀਸ਼ਤ ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਬੱਚਿਆਂ ਲਈ ਰਾਖਵਾਂ ਰੱਖਣਾ ਚਾਹੀਦਾ ਹੈ। ਕੈਬਨਿਟ ਮੰਤਰੀ ਨੇ ਚੇਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਸਕੂਲਾਂ ਵਿਰੁੱਧ ਢੁਕਵੀਂ ਕਾਰਵਾਈ ਕਰੇਗੀ ਜੋ ਇਸ ਐਕਟ ਦੀ ਪਾਲਣਾ ਨਹੀਂ ਕਰਨਗੇ।

The post ਸਰਕਾਰੀ ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਇਨ੍ਹਾਂ ਨਿੱਜੀ ਸਕੂਲਾਂ ਦੇ ਲਾਇਸੈਂਸ ਕਰ ਦਿੱਤੇ ਜਾਣਗੇ ਰੱਦ appeared first on Time Tv.

Leave a Reply

Your email address will not be published. Required fields are marked *