ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਰੋਜ਼ਾਨਾ ਹੋ ਰਹੇ ਵਿਰੋਧ ਪ੍ਰਦਰਸ਼ਨਾਂ, ਸੜਕਾਂ ‘ਤੇ ਜਾਮ ਅਤੇ ਰੇਲ ਰੋਕੋ ਅੰਦੋਲਨਾਂ ਸਬੰਧੀ ਸਖ਼ਤ ਰੁਖ਼ ਅਪਣਾਉਂਦੇ ਹੋਏ ਸਿੱਧੀ ਚੇਤਾਵਨੀ ਜਾਰੀ ਕੀਤੀ ਹੈ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਹੁਣ ਕੋਈ ਵੀ ਪ੍ਰਦਰਸ਼ਨ, ਹੜਤਾਲ ਜਾਂ ਧਰਨਾ ਜੋ ਆਮ ਜਨਤਾ ਨੂੰ ਪਰੇਸ਼ਾਨ ਕਰਦਾ ਹੈ, ਉਸਨੂੰ “ਲੋਕ ਵਿਰੋਧੀ ਗਤੀਵਿਧੀ” ਮੰਨਿਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸਾਰੀਆਂ ਸੰਸਥਾਵਾਂ, ਸੰਗਠਨਾਂ, ਸਮੂਹਾਂ ਅਤੇ ਯੂਨੀਅਨਾਂ ਨੂੰ ਧਿਆਨ ਦੇਣਾ ਚਾਹੀਦਾ ਹੈ। ਜੇਕਰ ਤੁਸੀਂ ਵੀ ਵਿਰੋਧ ਪ੍ਰਦਰਸ਼ਨ ਕਰਨਾ ਚਾਹੁੰਦੇ ਹੋ ਤਾਂ ਇਸ ਦੇ ਹੋਰ ਵੀ ਕਈ ਤਰੀਕੇ ਹਨ, ਸਿਰਫ਼ ਲੋਕਾਂ ਨੂੰ ਪਰੇਸ਼ਾਨ ਕਰਨਾ ਸਹੀ ਨਹੀਂ ਹੈ, ਨਹੀਂ ਤਾਂ ਸਖ਼ਤ ਕਾਨੂੰਨੀ ਕਾਰਵਾਈ ਲਈ ਤਿਆਰ ਰਹੋ। ਪੰਜਾਬ ਦੇ ਮਿਹਨਤੀ ਲੋਕਾਂ ਦੇ ਹਿੱਤ ਵਿੱਚ ਜਾਰੀ ਕੀਤਾ ਗਿਆ।
The post CM ਭਗਵੰਤ ਮਾਨ ਨੇ ਵਿਰੋਧ ਪ੍ਰਦਰਸ਼ਨਾਂ ਕਰਨ ਵਾਲਿਆਂ ਨੂੰ ਜਾਰੀ ਕੀਤੀ ਸਖ਼ਤ ਚੇਤਾਵਨੀ appeared first on TimeTv.
Leave a Reply