Advertisement

Hukamnama | Sri Darbar Sahib | 23 November 2025 | ਹੁਕਮਨਾਮਾ

Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 614 ਸੋਰਠਿ ਮਹਲਾ ੫ ॥
ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥ ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥ ਅਰਥ: ਹੇ ਭਾਈ! (ਗੁਰੂ ਆਤਮਕ ਤੌਰ ਤੇ) ਮਰੇ ਹੋਏ ਮਨੁੱਖ ਦੇ ਸਰੀਰ ਵਿਚ ਨਾਮ-ਜਿੰਦ ਪਾ ਦੇਂਦਾ ਹੈ, (ਪ੍ਰਭੂ ਤੋਂ) ਵਿਛੁੜੇ ਹੋਏ ਮਨੁੱਖ ਨੂੰ ਲਿਆ ਕੇ (ਪ੍ਰਭੂ ਨਾਲ) ਮਿਲਾ ਦੇਂਦਾ ਹੈ। ਪਸ਼ੂ (-ਸੁਭਾਉ ਮਨੁੱਖ) ਪ੍ਰੇਤ (-ਸੁਭਾਉ ਬੰਦੇ) ਮੂਰਖ ਮਨੁੱਖ (ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ) ਸੁਣਨ ਵਾਲੇ ਬਣ ਜਾਂਦੇ ਹਨ, ਪਰਮਾਤਮਾ ਦਾ ਨਾਮ ਮੂੰਹ ਨਾਲ ਗਾਣ ਲੱਗ ਜਾਂਦੇ ਹਨ ॥੧॥ ਹੇ ਭਾਈ! ਪੂਰੇ ਗੁਰੂ ਦੀ ਆਤਮਕ ਉੱਚਤਾ ਬੜੀ ਅਸਚਰਜ ਹੈ, ਉਸ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ ॥ ਰਹਾਉ ॥ (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਉਸ ਨੂੰ ਨਾਮ-ਜਿੰਦ ਦੇ ਕੇ ਉਸ ਦੇ ਅੰਦਰੋਂ) ਦੁੱਖਾਂ ਦਾ ਗ਼ਮਾਂ ਦਾ ਡੇਰਾ ਹੀ ਢਾਹ ਦੇਂਦਾ ਹੈ ਉਸ ਦੇ ਅੰਦਰ ਆਨੰਦ ਖ਼ੁਸ਼ੀਆਂ ਦਾ ਟਿਕਾਣਾ ਬਣਾ ਦੇਂਦਾ ਹੈ। ਉਸ ਮਨੁੱਖ ਨੂੰ ਅਚਨਚੇਤ ਮਨ-ਇੱਛਤ ਫਲ ਮਿਲ ਜਾਂਦੇ ਹਨ ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ ॥੨॥ ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦੇ ਮਨ ਵਿਚ ਭਾ ਜਾਂਦੇ ਹਨ, ਉਹਨਾਂ ਨੂੰ ਇਸ ਲੋਕ ਵਿਚ ਸੁਖ ਪ੍ਰਾਪਤ ਰਹਿੰਦਾ ਹੈ, ਪਰਲੋਕ ਵਿਚ ਭੀ ਉਹ ਸੁਰਖ਼-ਰੂ ਹੋ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ। ਉਹਨਾਂ ਨੂੰ ਕੋਈ ਡਰ ਪੋਹ ਨਹੀਂ ਸਕਦਾ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ ॥੩॥ ਉਹ ਮਨੁੱਖ ਉੱਠਦਾ ਬੈਠਦਾ ਹਰ ਵੇਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਸ ਦੇ ਅੰਦਰੋਂ ਹਰੇਕ ਦੁੱਖ ਪੀੜ ਭਟਕਣਾ ਖ਼ਤਮ ਹੋ ਜਾਂਦੀ ਹੈ। ਨਾਨਕ ਜੀ ਆਖਦੇ ਹਨ- ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ ॥੪॥੧੦॥੨੧॥ सोरठि महला ५ ॥
मिरतक कउ पाइओ तनि सासा बिछुरत आनि मिलाइआ ॥ पसू परेत मुगध भए स्रोते हरि नामा मुखि गाइआ ॥१॥ पूरे गुर की देखु वडाई ॥ ता की कीमति कहणु न जाई ॥ रहाउ ॥ दूख सोग का ढाहिओ डेरा अनद मंगल बिसरामा ॥ मन बांछत फल मिले अचिंता पूरन होए कामा ॥२॥ ईहा सुखु आगै मुख ऊजल मिटि गए आवण जाणे ॥ निरभउ भए हिरदै नामु वसिआ अपुने सतिगुर कै मनि भाणे ॥३॥ ऊठत बैठत हरि गुण गावै दूखु दरदु भ्रमु भागा ॥ कहु नानक ता के पूर करमा जा का गुर चरनी मनु लागा ॥४॥१०॥२१॥ अर्थ: हे भाई! (गुरु आतमिक तौर पर) मरे हुए मनुष्य के शरीर में नाम-जिन्द डाल देता है, (प्रभू से) विछुड़े हुए मनुष्य को लिया कर (प्रभू के साथ) मिला देता है। पशू (-स्वभाव मनुष्य) प्रेत (-स्वभाव मनुष्य) मुर्ख मनुष्य (गुरु की कृपा से परमात्मा का नाम) सुनने वाले बन जाते हैं, परमात्मा का नाम मुख से गाने लग जाते हैं ॥१॥ हे भाई! पूरे गुरु की आतमिक उच्चता बड़ी अश्रचर्ज है, उस का मुल्य नहीं बताया जा सकता ॥ रहाउ ॥ (हे भाई! जो मनुष्य गुरु की शरण आ पड़ता है, गुरु उस को नाम-जिन्द दे के उस के अंदर से) दुखों का ग़मों का डेरा ही ढेर कर देता है उस के अंदर आनंद खुशियों का टिकाना बना देता है। उस मनुष्य को अचानक मन-इच्छत फल प्राप्त हो जाते हैं उस के सारे कार्य पूरे हो जाते हैं ॥२॥ हे भाई! जो मनुष्य अपने गुरु के मन को पसंद आ जाते हैं, उन को इस लोग में सुख प्राप्त होता है, परलोक में भी वह सतिकारे जाते हैं, उन के जन्म मरण के चक्र खत्म हो जाते हैं। उन को कोई डर नहीं रहता (क्योंकि गुरू की कृपा द्वारा) उन के हृदय में परमात्मा का नाम आ वसता है ॥३॥ वह मनुष्य उठता बैठता हर समय परमात्मा की सिफ़त-सालाह के गीत गाता रहता है, उस के अंदरों प्रत्येक दुःख तकलीफ भटकना खत्म हो जाती है। नानक जी कहते हैं- जिस मनुष्य का मन गुरू के चरणों में जुड़ा रहता है, उस के सारे कार्य सफल हो जाते हैं ॥४॥१०॥२१॥ #Hukamnama #SriDarbarSahib #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith

Leave a Reply

Your email address will not be published. Required fields are marked *