ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦਾ ਨਤੀਜਾ ਅੱਜ 14 ਮਈ ਨੂੰ ਐਲਾਨਿਆ ਜਾਵੇਗਾ। ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਨਤੀਜਾ ਦੁਪਹਿਰ 3 ਵਜੇ ਐਲਾਨਿਆ ਜਾਵੇਗਾ। ਪੰਜਾਬ ਭਰ ਵਿੱਚ 3 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ। ਵਿਦਿਆਰਥੀਆਂ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ‘ਤੇ ਲੌਗਇਨ ਕਰਨਾ ਪਵੇਗਾ, ਜਿੱਥੇ ਉਹ ਨਤੀਜੇ ਜਾਣ ਸਕਣਗੇ।
ਇਸ ਤਰ੍ਹਾਂ ਚੈੱਕ ਕਰੋ ਨਤੀਜਾ
ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ www.pseb.ac.in ‘ਤੇ ਜਾਓ
12ਵੀਂ ਦੇ ਨਤੀਜੇ ਲਿੰਕ ‘ਤੇ ਕਲਿੱਕ ਕਰੋ
ਹੁਣ ਤੁਹਾਡੀ ਸਕ੍ਰੀਨ ‘ਤੇ ਇਕ ਨਵਾਂ ਪੰਨਾ ਖੁੱਲ੍ਹੇਗਾ
ਲੋੜੀਂਦੀ ਜਾਣਕਾਰੀ ਦਰਜ ਕਰੋ ਅਤੇ ਸਬਮਿਟ ਕਰੋ
ਇਸ ਤੋਂ ਬਾਅਦ, ਵਿਦਿਆਰਥੀ ਆਪਣਾ ਨਤੀਜਾ ਡਾਊਨਲੋਡ ਕਰ ਸਕਦੇ ਹਨ।
The post PSEB ਵੱਲੋਂ 12ਵੀਂ ਜਮਾਤ ਦੇ ਨਤੀਜਿਆ ਦਾ ਅੱਜ ਹੋਵੇਗਾ ਐਲਾਨ , ਇਸ ਤਰ੍ਹਾਂ ਕਰੋ ਚੈਕ appeared first on TimeTv.
Leave a Reply